ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ 3 ਨਵੇਂ ਗਾਣੇ ਹੋਏ ਰਿਲੀਜ਼

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਵਾਲੀ ਖ਼ਬਰ ਸਾਹਮਣੇ ਆਈ ਹੈI ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ (11 ਜੂਨ) 32ਵਾਂ ਜਨਮਦਿਨ ਹੈ। ਇਸ ਮੌਕੇ ਸਿੱਧੂ ਦੇ 3 ਗੀਤਾਂ ਵਾਲੀ ਐਲਬਮ “ਮੂਸਾ  ਪ੍ਰਿੰਟ” ਰਿਲੀਜ਼  ਹੋ ਚੁੱਕੀ ਹੈ। ਇਹ ਐਲਬਮ ਉਨ੍ਹਾਂ ਦੇ ਅਧਾਰਿਤ ਯੂਟਿਊਬ ਅਕਾਊਂਟ ‘ਤੇ ਰਿਲੀਜ਼ ਕੀਤੀ ਹੈl ਇਸ ਐਲਬਮ ਵਿੱਚ 3 ਗਾਣੇ 0008, ਨੇਲਜ਼ ਅਤੇ ਟੇਕ ਨੋਟਸ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਇਸ ਬਾਰੇ ਪਿਤਾ ਬਲਕੌਰ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਤੋਂ ਪਹਿਲਾਂ ਉਨ੍ਹਾਂ ਦਾ ਪੁੱਤਰ ਉਨ੍ਹਾਂ ਦੇ, ਮੇਰੇ ਅਤੇ ਆਪਣੀ ਮਾਂ ਦੇ ਜਨਮਦਿਨ ‘ਤੇ ਗੀਤ ਰਿਲੀਜ਼ ਕਰਦਾ ਰਿਹਾ ਸੀ। ਇਸ ਐਲਬਮ ਨੂੰ ਰਿਲੀਜ਼ ਕਰਨ ਦਾ ਮਕਸਦ ਇਹ ਹੈ ਕਿ ਸਿੱਧੂ ਵੱਲੋਂ ਸ਼ੁਰੂ ਕੀਤਾ ਗਿਆ ਇਹ ਸਿਲਸਿਲਾ ਰੁਕ ਨਾ ਜਾਵੇ। ਸਿੱਧੂ ਮੂਸੇਵਾਲਾ ਦੀ ਇਸ ਐਲਬਮ ਦਾ ਪੋਸਟਰ ਇੰਸਟਾਗ੍ਰਾਮ ‘ਤੇ ਰਿਲੀਜ਼ ਕੀਤਾ ਗਿਆ ਹੈ। ਇਸ ਪੋਸਟਰ ਨੂੰ ਹੁਣ ਤੱਕ 1.3 ਮਿਲੀਅਨ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ।
ਪਿਤਾ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਕਿ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਉਸਦੇ ਹਰ ਜਨਮਦਿਨ ‘ਤੇ ਕੁਝ ਨਾ ਕੁਝ ਮਿਲੇ। ਸਿੱਧੂ ਦੁਆਰਾ ਰਿਕਾਰਡ ਕੀਤੇ ਸਾਰੇ ਗੀਤ ਹੌਲੀ-ਹੌਲੀ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਐਲਬਮ ਵਿੱਚ ਵੀ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਉਹ ਮਿਲੇਗਾ ਜੋ ਉਹ ਸਿੱਧੂ ਤੋਂ ਚਾਹੁੰਦੇ ਸਨ, ਜਦੋਂ ਉਹ ਜ਼ਿੰਦਾ ਸੀ।
ਤੁਹਾਨੂੰ ਦੱਸ ਦੇਈਏ ਕਿ ਸ਼ੁਭਦੀਪ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਹੋਇਆ ਸੀ। 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
Exit mobile version