- Home
- India
- ਮਾਤਾ ਵੈਸ਼ਨੋ ਦੇਵੀ ਰਸਤੇ ‘ਤੇ ਜ਼ਮੀਨ ਖਿਸਕਣ ਕਾਰਨ ਕਈ ਰਸਤੇ ਹੋਏ ਬੰਦ, ਪ੍ਰਸ਼ਾਸਨ ਲਿਆ ਫੈਸਲਾ
ਮੁਹਾਲੀ – ਗਰਮੀਆਂ ਦੀ ਛੁੱਟੀਆਂ ‘ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਲਈ ਕਈ ਸ਼ਰਧਾਲੂਆਂ ਜਾਂਦੇ ਹਨ। ਜੂਨ ਦੇ ਮਹੀਨੇ ਵਿੱਚ ਵੱਧ ਗਿਣਤੀ ‘ਚ ਸ਼ਰਧਾਲੂ ਦਰਸ਼ਨ ਕਰਨ ਜਾਂਦੇ ਹਨ। ਪਰ ਇਸ ਮਹੀਨੇ ਤੋਂ ਪਹਾੜਾਂ ‘ਤੇ ਬਰਸਾਤ ਸ਼ੁਰੂ ਹੋ ਗਈ ਹੈ। ਪਹਾੜੀ ਇਲਾਕਿਆਂ ਵਿੱਚ ਮੀਂਹ ਤੇਜ਼ ਰਹਿੰਦਾ ਹੈ, ਜਿਸ ਕਾਰਨ ਕਈ ਵਾਰ ਪਹਾੜ ਖਿਸਕ ਜਾਂਦੇ ਹਨ। ਮਾਤਾ ਵੈਸ਼ਨੇ ਦੇਵੀ ਜਾਂਦੇ ਰਸਤੇ ‘ਚ ਭਾਰੀ ਮੀਂਹ ਪੈਣ ਕਾਰਨ ਸ਼ਰਧਾਲੂਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਵਜੋਂ ਅਰਧ ਕੁੰਵਾਰੀ ਰੂਟ ‘ਤੇ ਜ਼ਮੀਨ ਖਿਸਕ ਗਈ ਹੈ। ਅਜਿਹੀ ਸਥਿਤੀ ਨੂੰ ਦੇਖਦੇ ਹੋਏ ਅਰਧ ਕੁੰਵਾਰੀ ਰੂਟ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੋਈ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ ਹੈ।
ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ
ਜਦ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਗਈ ਤਾਂ ਇਸ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੇ ਕੁਝ ਅਹਿਮ ਫੈਸਲੇ ਲਏ ਹਨ। ਪ੍ਰਸ਼ਾਸਨ ਨੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਪੁਰਾਣੇ ਰਸਤੇ ਰਾਹੀਂ ਸ਼ਰਧਾਲੂਆਂ ਨੂੰ ਯਾਤਰਾਂ ਕਰਵਾਉਣ ਦਾ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਯਾਤਰਾ ਨੂੰ ਪੂਰੀ ਤਰ੍ਹਾ ਨਹੀਂ ਰੋਕਿਆ ਹੈ।
ਕਾਰ ਸੇਵਾ ਵੀ ਬੰਦ
ਜ਼ਮੀਨ ਖਿਸਕਣ ਕਾਰਨ ਕਾਰ ਸੇਵਾ ਵੀ ਕੁਝ ਸਮੇਂ ਲਈ ਬੰਦ ਕਰ ਦਿੱਤੀ ਗਈ ਹੈ। ਇਹ ਸੇਵਾ ਖਾਸ ਤੌਰ ‘ਤੇ ਬਜ਼ੁਰਗਾਂ ਅਤੇ ਅਪਾਹਜ ਸ਼ਰਧਾਲੂਆਂ ਲਈ ਜਾਰੀ ਕੀਤੀ ਗਈ ਹੈ। ਪਰ, ਜਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ, ਉਹਨਾਂ ਹਾਲਾਤਾਂ ਨੂੰ ਦੇਖਦੇ ਹੋਏ ਇਸ ਸੇਵਾ ਨੂੰ ਬੰਦ ਕਰ ਦਿੱਤਾ ਹੈ। ਜਦ ਹਾਲਾਤ ਸਹੀ ਹੋ ਜਾਣਗੇ ਤਾਂ ਇਹ ਸੇਵਾਵਾਂ ਫਿਰ ਤੋਂ ਚੱਲ ਪੈਣਗੀਆਂ।
ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਕੀਤੀ ਅਪੀਲ
ਅਧਿਕਾਰੀਆਂ ਵੱਲੋਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ ਕੋਈ ਅਫਵਾਹ ਵੱਲ ਧਿਆਨ ਨਾ ਦੇਣ। ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।