BREAKING

Himachal PradeshIndia

ਮੁਹਾਲੀ ਆ ਰਹੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਨੇ ਘਰਾਂ ਵਿੱਚ ਕੀਤਾ ਨਜ਼ਰਬੰਦ

ਮੁਹਾਲੀ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਮਰਥਨ ਵਿੱਚ ਮੋਹਾਲੀ ਆ ਰਹੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਦਾ ਅੱਜ 7 ਦਿਨਾਂ ਦਾ ਰਿਮਾਂਡ ਖ਼ਤਮ ਹੋਣ ‘ਤੇ ਉਨ੍ਹਾਂ ਨੂੰ ਮੁਹਾਲੀ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ। ਸਾਰੇ ਅਕਾਲੀ ਆਗੂ ਅਤੇ ਵਰਕਰ ਅੱਜ ਬਿਕਰਮ ਸਿੰਘ ਮਜੀਠੀਆ ਦੇ ਸਮਰਥਨ ਵਿੱਚ ਮੋਹਾਲੀ ਆ ਰਹੇ ਸਨ। ਉਨ੍ਹਾਂ ਵਿੱਚੋਂ ਕਈ ਆਗੂਆਂ ਨੂੰ ਪੁਲਿਸ ਨੇ ਪਹਿਲਾਂ ਹੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ, ਜਦੋਂਕਿ ਕਈਆਂ ਨੂੰ ਸੜਕ ਨਾਕਿਆਂ ‘ਤੇ ਰੋਕ ਦਿੱਤਾ ਗਿਆ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds