ਮੋਹਾਲੀ ਅਦਾਲਤ ਨੇ ਯੂਟਿਊਬਰ ਜਸਬੀਰ ਸਿੰਘ ਨੂੰ 2 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਮੋਹਾਲੀ – ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਰੋਪੜ ਦੇ ਯੂਟਿਊਬਰ ਜਸਬੀਰ ਸਿੰਘ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਹੈ। ਰਾਜ  ਵਿਸ਼ੇਸ਼ ਸੰਚਾਲਨ ਸੈੱਲ (SSOC) ਵਲੋਂ ਅੱਜ ਜਸਬੀਰ ਸਿੰਘ ਨੂੰ ਮੋਹਾਲੀ ਦੀ ਮਾਨਯੋਗ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਜਸਬੀਰ ਸਿੰਘ ਨੂੰ ਦੋ ਦਿਨਾਂ ਲਈ ਪੁਲਿਸ ਰਿਮਾਂਡ ਤੇ ਭੇਜਿਆ ਹੈI SSOC ਨੇ ਮਾਨਯੋਗ ਅਦਾਲਤ ਤੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ 2 ਦਿਨ ਦਾ ਹੀ ਰਿਮਾਂਡ ਦਿੱਤਾ।  ਰਿਮਾਂਡ ਦੌਰਾਨ ਪੁਲਿਸ ਦੇ ਹੱਥ ਕਈ ਵੱਡੇ ਸਬੂਤ ਲੱਗੇ ਹਨ। ਜਸਬੀਰ ਸਿੰਘ ਰੋਪੜ ਦੇ ਮਹਲਾਂ ਪਿੰਡ ਦਾ ਰਹਿਣ ਵਾਲਾ ਹੈਉਸ ਦੇ ਯੂਟਿਊਬ ਚੈਨਲ ਦਾ ਨਾਂ- ‘ਜਾਨ ਮਹਲ’ ਹੈ। ਦੱਸ ਦੇਈਏ ਕਿ 4 ਜੂਨ ਨੂੰ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। 
Exit mobile version