ਚੰਡੀਗੜ੍ਹ : ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮਾਹਲਾਂ ਪਿੰਡ ਦੇ 41 ਸਾਲਾ ਯੂਟਿਊਬਰ ਜਸਬੀਰ ਸਿੰਘ, ਜਿਸਨੂੰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਨਾਲ ਜੁੜੇ ਇੱਕ ਕਥਿਤ ਜਾਸੂਸੀ ਨੈੱਟਵਰਕ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਜਾਸੂਸੀ ਮਾਮਲੇ ਵਿੱਚ ਮੋਹਾਲੀ ਦੀ ਮਾਨਯੋਗ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਇਸ ਦੌਰਾਨ, ਜਾਂਚ ਤੋਂ ਪਤਾ ਲੱਗਾ ਹੈ ਕਿ ਉਹ 2020 ਅਤੇ 2024 ਦੇ ਵਿਚਕਾਰ ਤਿੰਨ ਵਾਰ ਪਾਕਿਸਤਾਨ ਗਿਆ ਸੀ ਅਤੇ ਨਵੀਂ ਦਿੱਲੀ ਵਿੱਚ ਇੱਕ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਵੀ ਸ਼ਾਮਲ ਹੋਇਆ ਸੀI ਇਸ ਦੇ ਨਾਲ ਹੀ ਉਸਦੇ ਇਲੈਕਟ੍ਰਾਨਿਕ ਡਿਵਾਈਸਾਂ ਦੀ ਫੋਰੈਂਸਿਕ ਜਾਂਚ ਦੌਰਾਨ, ਅਧਿਕਾਰੀਆਂ ਨੇ ਕਥਿਤ ਤੌਰ ‘ਤੇ ਪਾਕਿਸਤਾਨ ਨਾਲ ਜੁੜੇ 150 ਤੋਂ ਵੱਧ ਸੰਪਰਕਾਂ ਦਾ ਪਤਾ ਲਗਾਇਆ ਹੈ, ਜਿਨ੍ਹਾਂ ਵਿੱਚ ISI ਅਤੇ ਫੌਜੀ ਕਰਮਚਾਰੀ ਸ਼ਾਮਲ ਹਨ।