ਚੰਡੀਗੜ੍ਹ- ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ਵਿੱਚ ਕੇਂਦਰੀ ਜੇਲ੍ਹ ਵਿੱਚ ਬੰਦ ਜੋਤੀ ਮਲਹੋਤਰਾ ਅੱਜ ਮੁੜ ਮਾਨਯੋਗ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਹੈ। ਮਾਨਯੋਗ ਅਦਾਲਤ ਨੇ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ਨੂੰ 14 ਦਿਨਾਂ ਲਈ ਵਧਾ ਦਿੱਤਾ ਗਿਆ ਹੈ, ਹੁਣ ਅਗਲੀ ਸੁਣਵਾਈ 23 ਜੂਨ ਨੂੰ ਹੋਵੇਗੀ।
ਦੱਸ ਦੇਈਏ ਕਿ ਪਿਛਲੀ ਸੁਣਵਾਈ ‘ਤੇ ਹਿਸਾਰ ਦੀ ਮਾਨਯੋਗ ਅਦਾਲਤ ਨੇ ਜੋਤੀ ਮਲਹੋਤਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜੋਤੀ ਮਲਹੋਤਰਾ ਉਦੋਂ ਤੋਂ ਹਿਸਾਰ ਕੇਂਦਰੀ ਜੇਲ੍ਹ ਵਿੱਚ ਬੰਦ ਹੈ।