ਲੁਧਿਆਣਾ ਜ਼ਿਲ੍ਹਾ ਚੋਣ ਅਫ਼ਸਰ ਨੇ 19 ਜੂਨ ਨੂੰ ਛੁੱਟੀ ਦਾ ਕੀਤਾ ਐਲਾਨ

ਮੋਹਾਲੀ- ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਾ ਜਿਮਨੀ ਚੋਣਾਂ ਦੀ 19 ਜੂਨ ਨੂੰ ਵੋਟਿੰਗ ਹੋਣੀ ਹੈl ਇਸ ਦੇ ਨਾਲ ਹੀ ਸਾਰੀਆਂ ਸਿਆਸੀਆਂ ਪਾਰਟੀਆਂ ਆਪਣੇ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ‘ਤੇ ਕਰ ਰਹੀਆਂ ਹਨl ਇਸ ਦੇ ਨਾਲ ਹੀ ਲੁਧਿਆਣਾ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਜ਼ਿਮਨੀ ਚੋਣ ਲਈ ਆਪਣੀ ਵੋਟ ਪਾਉਣ ਦੀ ਆਗਿਆ ਦੇਣ ਲਈ ਵੀਰਵਾਰ (19 ਜੂਨ) ਨੂੰ ਭੁਗਤਾਨ (ਪੇਡ) ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਜਾਂ ਕਿਸੇ ਹੋਰ ਸੰਸਥਾ ਵਿੱਚ ਕੰਮ ਕਰਨ ਵਾਲੇ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟ ਪਾਉਣ ਦੇ ਹੱਕਦਾਰ ਹਰੇਕ ਵਿਅਕਤੀ ਨੂੰ ਭੁਗਤਾਨ ਛੁੱਟੀ ਦਿੱਤੀ ਜਾਵੇਗੀ। ਛੁੱਟੀ ਦੇ ਕਾਰਨ ਅਜਿਹੇ ਕਿਸੇ ਵੀ ਵਿਅਕਤੀ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਮਾਲਕ ਉਪ-ਧਾਰਾ (1) ਜਾਂ ਉਪ-ਧਾਰਾ (2) ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ ਤਾਂ ਅਜਿਹੇ ਮਾਲਕ ਨੂੰ ਜੁਰਮਾਨੇ ਅਤੇ ਸਜ਼ਾ ਦਿੱਤੀ ਜਾਵੇਗੀ।
Exit mobile version