ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਚਾਰੋਂ ਉਮੀਦਵਾਰਾਂ ਨੇ ਆਪਣੇ ਪਰਿਵਾਰਾਂ ਨਾਲ ਪਾਈ ਵੋਟ, ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਮੋਹਾਲੀ –  ਪੰਜਾਬ ਦੇ ਲੁਧਿਆਣਾ ਵਿੱਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸਵੇਰੇ 9:30 ਵਜੇ ਤੱਕ ਚਾਰੋਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਵੋਟਾਂ ਪਾ ਦਿੱਤੀਆਂ ਹਨ। ਸਭ ਤੋਂ ਪਹਿਲਾਂ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਆਪਣੀ ਪਤਨੀ ਨਾਲ ਵੋਟ ਪਾਉਣ ਲਈ ਮਾਲਵਾ ਸਕੂਲ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਹੈ ਅਤੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈl

ਇਸ ਦੌਰਾਨ ਭਾਜਪਾ ਉਮੀਦਵਾਰ ਜੀਵਨ ਗੁਪਤਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਜੈਨ ਸਕੂਲ ਪਹੁੰਚੇ।
ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ ਪਹੁੰਚੇ ਵੋਟ ਪਾਉਣ 
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਆਪਣੇ ਪਰਿਵਾਰ ਨਾਲ ਗੁਰੂ ਨਾਨਕ ਪਬਲਿਕ ਸਕੂਲ ਦੇ ਪੋਲਿੰਗ ਬੂਥ ਵਿਖੇ ਆਪਣੀ ਵੋਟ ਪਾਉਣ ਪਹੁੰਚੇl ਸੰਜੀਵ ਅਰੋੜਾ ਜੋ ਆਪਣੇ ਪਰਿਵਾਰ – ਪਤਨੀ ਸੰਧਿਆ ਅਰੋੜਾ, ਪੁੱਤਰ ਕਾਵਿਆ ਅਰੋੜਾ, ਧੀ ਕੇਤਕੀ ਅਰੋੜਾ ਅਤੇ ਨੂੰਹ ਗੁਨੀਤ ਅਰੋੜਾ ਨਾਲ ਵੋਟ ਪਾਉਣ ਤੋਂ ਬਾਅਦ ਬਾਹਰ ਆਏ, ਉਤਸ਼ਾਹਿਤ ਅਤੇ ਆਤਮਵਿਸ਼ਵਾਸੀ ਦਿਖਾਈ ਦਿੱਤੇ।
ਅਕਾਲੀ ਦਲ ਦੇ ਉਮੀਦਵਾਰ ਪਰ ਉਪਕਾਰ ਸਿੰਘ ਘੁੰਮਣ ਨੇ ਜੇਜੇਐਨ ਪਬਲਿਕ ਸਕੂਲ ਵਿੱਚ ਆਪਣੀ ਵੋਟ ਪਾਈ।
ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ
 
 
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਉਹ ਉੱਥੋਂ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਜ਼ਰੂਰ ਵੋਟ ਪਾਉਣ। ਇਮਾਨਦਾਰ ਅਤੇ ਮਿਹਨਤੀ ਲੋਕਾਂ ਨੂੰ ਚੁਣੋ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਸਾਂਝੀ ਕੀਤੀ ਪੋਸਟ 
ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ (ਐਕਸ) ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰੀਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸੇਤਮਾਲ ਕੀਤਾ ਹੈ।
ਦੱਸ ਦੇਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ ਤੋਂ ਬਾਅਦ ਖਾਲੀ ਹੋਈ ਸੀ। ਇਹ ਉਪ ਚੋਣ ਚਾਰ ਪ੍ਰਮੁੱਖ ਪਾਰਟੀਆਂ, ਜਿਨ੍ਹਾਂ ਵਿੱਚ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹਨ, ਵਿਚਕਾਰ ਸਿੱਧਾ ਮੁਕਾਬਲਾ ਹੈ। ਇਨ੍ਹਾਂ ਦੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।
ਮਸ਼ੀਨ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਇਤਜ਼ਾਰ
 
ਇਸ ਦੇ ਨਾਲ ਲੁਧਿਆਣਾ ਦੇ ਮਾਡਲ ਟਾਊਨ ਦੇ ਬੂਥ ਨੰਬਰ 107 ‘ਤੇ ਮਸ਼ੀਨ ਖ਼ਰਾਬ ਹੋ ਗਈ ਹੈ। ਜਿਸ ਕਾਰਨ ਕਤਾਰਾਂ ‘ਚ ਖੜੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹਲਕੇ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
9 ਵਜੇ ਤੱਕ ਹੋਈ ਇੰਨੇ ਪ੍ਰਤੀਸ਼ਤ ਵੋਟਿੰਗ 
ਲੁਧਿਆਣਾ ਪੱਛਮੀ ‘ਚ ਸਵੇਰੇ 9 ਵਜੇ ਤੱਕ 8.50 ਪ੍ਰਤੀਸ਼ਤ ਵੋਟਿੰਗ ਹੋਈ ਹੈl
Exit mobile version