ਚੰਡੀਗੜ੍ਹ : ਮਹਾਰਾਸ਼ਟਰ ਤੋਂ ਇਸ ਸਮੇਂ ਵੱਡੀ ਖ਼ਬਰ ਆ ਸਾਹਮਣੇ ਆ ਰਹੀ ਹੈ, ਜਿੱਥੇ ਭਾਰੀ ਭੀੜ ਕਾਰਨ ਰੇਲਗੱਡੀ ਤੋਂ ਕੁਝ ਯਾਤਰੀ ਡਿੱਗ ਗਏ। ਇਸ ਕਾਰਨ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਠਾਣੇ ਦੇ ਮੁੰਬਰਾ ਰੇਲਵੇ ਸਟੇਸ਼ਨ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਲ ਵੱਲ ਕੁਝ ਯਾਤਰੀ ਜਾ ਰਹੇ ਸੀ। ਰੇਲਗੱਡੀ ਮੁੰਬਈ ਤੋਂ ਲਖਨਊ ਨੂੰ ਜਾ ਰਹੀ ਸੀ, ਜਿਸ ਦੌਰਾਨ ਇਹ ਘਟਨਾ ਵਾਪਰੀ I ਪੁਲਿਸ ਪ੍ਰਸ਼ਾਸਨ ਅਤੇ ਰੇਲਵੇ ਪ੍ਰਸ਼ਾਸਨ ਮੌਕੇ ‘ਤੇ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਇਸ ਵੱਡੀ ਘਟਨਾ ਦੌਰਾਨ 5 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਇਹ ਘਟਨਾ ਇੰਨੀ ਵੱਡੀ ਸੀ ਕਿ ਸਥਾਨਕ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ ।