ਸਪੀਕਰ ਓਮ ਬਿਰਲਾ ਨੇ ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਜਾਂਚ ਪੈਨਲ ਦਾ ਕੀਤਾ ਐਲਾਨ

ਮੁਹਾਲੀ  ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਮਾਨਯੋਗ ਹਾਈ ਕੋਰਟ ਦੇ ਮਾਨਯੋਗ ਜੱਜ ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਐਲਾਨ ਦਿੱਤੀ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਮਾਨਯੋਗ ਸੁਪਰੀਮ ਕੋਰਟ ਦੇ ਮਾਨਯੋਗ ਜੱਜ ਅਰਵਿੰਦ ਕੁਮਾਰ, ਮਾਨਯੋਗ ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਾਨੂੰਨਦਾਨ ਬੀ.ਵੀ. ਆਚਾਰੀਆ ਨੂੰ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ।

ਮਾਨਸੂਨ ਸੈਸ਼ਨ 21 ਅਗਸਤ ਨੂੰ ਖਤਮ ਹੋਣ ਜਾ ਰਿਹਾ ਹੈ। ਸੰਸਦ ਦੇ ਦੋਵੇਂ ਸਦਨਾਂ ਨੂੰ ਲਗਾਤਾਰ ਵਿਘਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹਾ ਇਸ ਲਈ ਕਿਉਂਕਿ ਵਿਰੋਧੀ ਧਿਰ ਦੇ ਮੈਂਬਰ ਬਿਹਾਰ S.I.ਅਭਿਆਸ ਦਾ ਵਿਰੋਧ ਕਰ ਰਹੇ ਹਨ। ਲੋਕ ਸਭਾ ਨੇ 11 ਅਗਸਤ ਨੂੰ ਜਦ ਰਾਸ਼ਟਰੀ ਖੇਡ ਸ਼ਾਸਨ ਬਿੱਲ ਅਤੇ ਰਾਸ਼ਟਰੀ ਡੋਪਿੰਗ ਵਿਰੋਧੀ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਦੌਰਾਨ ਸਦਨ ਵਿੱਚ ਬਹੁਤ ਘੱਟ ਵਿਰੋਧੀ ਧਿਰ ਦੇ ਸੰਸਦ ਮੈਂਬਰ ਮੌਜੂਦ ਹਨ।  
Exit mobile version