BREAKING

India

ਸਾਈਪ੍ਰਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ ਗਿਆ ਸਨਮਾਨਿਤ

ਮੋਹਾਲੀ – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਨੀ ਦਿਨੀਂ ਵਿਦੇਸ਼ ਦੌਰੇ ‘ਤੇ ਗਏ ਹੋਏ ਹਨI ਇਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਈਪ੍ਰਸ ਦੇਸ਼ ਦੇ ਦੌਰੇ ‘ਤੇ ਹਨI ਇਸ ਵਿਦੇਸ਼ ਦੌਰੇ ਦੌਰਾਨ ਸਾਈਪ੍ਰਸ ਵਿੱਚ ਉਨ੍ਹਾਂ ਨੂੰ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਸਾਈਪ੍ਰਸ ਦੀ ਰਾਜਧਾਨੀ ਨਿਕੋਸ਼ੀਆ ਦੇ ਰਾਸ਼ਟਰਪਤੀ ਮਹਿਲ ਵਿਖੇ “ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮੈਕਾਰੀਓਸ III” ਨਾਲ ਸਨਮਾਨਿਤ ਕਰਕੇ ਦਿੱਤਾ ਗਿਆ।
ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਨੇ ਖੁਦ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇਹ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਹੈ। ਸਨਮਾਨ ਸਮਾਰੋਹ ਤੋਂ ਬਾਅਦ, ਦੋਵਾਂ ਨੇਤਾਵਾਂ ਵਿਚਕਾਰ ਇੱਕ ਅਧਿਕਾਰਤ ਮੀਟਿੰਗ ਵੀ ਹੋਈ, ਜਿਸ ਵਿੱਚ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ ਕੀਤੀ ਗਈ ਹੈ।
ਸਨਮਾਨ ਹਾਸਲ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਣ ਵਿੱਚ ਕਿਹਾ, “ਇਹ ਸਨਮਾਨ ਸਿਰਫ਼ ਮੇਰਾ ਨਹੀਂ ਹੈ, ਸਗੋਂ ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਭਾਰਤ ਦੀ ਸੰਸਕ੍ਰਿਤੀ, ਭਾਈਚਾਰੇ ਅਤੇ ‘ਵਸੁਧੈਵ ਕੁਟੁੰਬਕਮ’ ਭਾਵ ‘ਸਾਰਾ ਸੰਸਾਰ ਇੱਕ ਪਰਿਵਾਰ ਹੈ’ ਦੀ ਭਾਵਨਾ ਲਈ ਸਨਮਾਨ ਹੈ।” ਉਨ੍ਹਾਂ ਕਿਹਾ ਕਿ ਇਹ ਸਨਮਾਨ ਭਾਰਤ ਅਤੇ ਸਾਈਪ੍ਰਸ ਵਿਚਕਾਰ ਦੋਸਤੀ ਅਤੇ ਭਾਈਵਾਲੀ ਦਾ ਪ੍ਰਤੀਕ ਹੈ। ਇਹ ਸ਼ਾਂਤੀ, ਸੁਰੱਖਿਆ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਮੈਂ ਇਸ ਸਨਮਾਨ ਨੂੰ ਬਹੁਤ ਨਿਮਰਤਾ ਅਤੇ ਸ਼ੁਕਰਗੁਜ਼ਾਰੀ ਨਾਲ ਸਵੀਕਾਰ ਕਰਦਾ ਹਾਂ। ਇਹ ਸਾਡੇ ਸਾਂਝੇ ਮੁੱਲਾਂ ਅਤੇ ਆਪਸੀ ਸਮਝ ਦਾ ਪ੍ਰਤੀਕ ਹੈ। ਮੈਂ ਇਸਨੂੰ ਇੱਕ ਜ਼ਿੰਮੇਵਾਰੀ ਵਜੋਂ ਦੇਖਦਾ ਹਾਂ ਅਤੇ ਵਿਸ਼ਵਾਸ ਕਰਦਾ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਭਾਰਤ ਅਤੇ ਸਾਈਪ੍ਰਸ ਵਿਚਕਾਰ ਭਾਈਵਾਲੀ ਹੋਰ ਮਜ਼ਬੂਤ ​​ਹੋਵੇਗੀ।” ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਵਿਸ਼ਵਾਸ ਪ੍ਰਗਟ ਕੀਤਾ ਕਿ ਦੋਵੇਂ ਦੇਸ਼ ਨਾ ਸਿਰਫ਼ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨਗੇ ਬਲਕਿ ਦੁਨੀਆ ਵਿੱਚ ਸ਼ਾਂਤੀ ਅਤੇ ਸੁਰੱਖਿਆ ਲਈ ਵੀ ਮਿਲ ਕੇ ਕੰਮ ਕਰਨਗੇ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds