ਮੁਹਾਲੀ- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਨੂੰ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਉਨ੍ਹਾਂ ਨੂੰ ਮੁਹਾਲੀ ਦੀ ਮਾਨਯੋਗ ਅਦਾਲਤ ਪੇਸ਼ ਕੀਤਾ ਗਿਆ ਹੈl ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਟੀਮ ਮਾਨਯੋਗ ਅਦਾਲਤ ਤੋਂ ਬਿਕਰਮ ਸਿੰਘ ਮਜੀਠੀਆ ਦਾ ਹੋਰ ਰਿਮਾਂਡ ਲੈਣ ਦੀ ਮੰਗ ਕਰੇਗੀl
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਵਿੱਚ ਵੱਡਾ ਰੋਸ਼ ਦੇਖਣ ਨੂੰ ਮਿਲ ਰਿਹਾ ਹੈl ਬਿਕਰਮ ਸਿੰਘ ਮਜੀਠੀਆ ਦੀ ਹਮਾਇਤ ਵਿੱਚ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਵਿਖੇ ਅਕਾਲੀ ਦਲ ਆਗੂਆਂ ਅਤੇ ਵਰਕਰਾਂ ਦਾ ਭਾਰੀ ਇਕੱਠ ਹੋ ਰਿਹਾ ਹੈl ਇਸ ਦੇ ਨਾਲ ਹੀ ਪੁਲਿਸ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਨਜ਼ਰਬੰਦ ਕੀਤਾ ਹੈl