BREAKING

Haryana

ਪਾਨੀਪਤ ‘ਚ ਕਾਰ ਦੀ ਟੱਕਰ ਨਾਲ 2 ਔਰਤਾਂ ਦੀ ਮੌਤ

ਪਾਨੀਪਤ ‘ਚ ਕਾਰ ਦੀ ਟੱਕਰ ਨਾਲ 2 ਔਰਤਾਂ ਦੀ ਮੌਤ

ਹਰਿਆਣਾ ਦੇ ਪਾਨੀਪਤ ਜ਼ਿਲ੍ਹੇ ਵਿੱਚ ਇਸਰਾਨਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਨੌਲਥਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਨੈਸ਼ਨਲ ਹਾਈਵੇਅ ਪਾਰ ਕਰ ਰਹੀਆਂ ਦੋ ਮਹਿਲਾ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਅਣਪਛਾਤੀ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਇਲਾਜ ਦੌਰਾਨ ਦੋਵਾਂ ਔਰਤਾਂ ਦੀ ਮੌਤ ਹੋ ਗਈ, ਜਦਕਿ ਮੁਲਜ਼ਮ ਚਾਲਕ ਘਟਨਾ ਤੋਂ ਬਾਅਦ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।

ਮ੍ਰਿਤਕ ਔਰਤਾਂ ਦੀ ਪਛਾਣ ਰੇਸ਼ਮਾ (47) ਪਤਨੀ ਰਿੰਕੂ ਅਤੇ ਸੋਨੀਆ (42) ਪਤਨੀ ਧਰਮਪਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਔਰਤਾਂ ਇਸਰਾਨਾ ਦੀਆਂ ਰਹਿਣ ਵਾਲੀਆਂ ਸਨ ਅਤੇ ਨੌਲਥਾ ਸਥਿਤ ਇੱਕ ਫੈਕਟਰੀ ਵਿੱਚ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੀਆਂ ਸਨ। ਦੋਵੇਂ ਔਰਤਾਂ ਅਪਣਾ ਕੰਮ ਨਿਪਟਾ ਕੇ ਨੈਸ਼ਨਲ ਹਾਈਵੇਅ ਪਾਰ ਕਰ ਕੇ ਘਰ ਪਰਤ ਰਹੀਆਂ ਸਨ ਕਿ ਇਸੇ ਦੌਰਾਨ ਗੋਹਾਨਾ ਪਾਸੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਅਪਣੀ ਲਪੇਟ ਵਿੱਚ ਲੈ ਲਿਆ।

ਦੱਸਿਆ ਜਾ ਰਹਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ‘ਤੇ ਡਿੱਗ ਪਈਆਂ। ਆਸ-ਪਾਸ ਮੌਜੂਦ ਸਥਾਨਕ ਲੋਕਾਂ ਨੇ ਤੁਰੰਤ ਤਤਪਰਤਾ ਦਿਖਾਉਂਦੇ ਹੋਏ ਦੋਵਾਂ ਨੂੰ ਇਸਰਾਨਾ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ। ਹਾਲਾਂਕਿ, ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਪਾਨੀਪਤ ਦੇ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਸਿਹਤ ਜਾਂਚ ਤੋਂ ਬਾਅਦ ਦੋਵਾਂ ਔਰਤਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds