BREAKING

AmritsarHimachal PradeshPunjab

ਹਿਮਾਚਲ ‘ਚ ਸਿੱਖ ਬੱਚੇ ਨਾਲ ਰੈਗਿੰਗ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਨੋਟਿਸ

ਹਿਮਾਚਲ ‘ਚ ਸਿੱਖ ਬੱਚੇ ਨਾਲ ਰੈਗਿੰਗ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਨੋਟਿਸ

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਰੈਗਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਅਨੁਸ਼ਾਸਨ ਬਣਾਏ ਰੱਖਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੁੰਦੀ ਹੈ ਅਤੇ ਕਿਸੇ ਵੀ ਬੱਚੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਨਹੀਂ ਹੋਣਾ ਚਾਹੀਦਾ।

ਜਥੇਦਾਰ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਸਿੱਖ ਬੱਚੇ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਪਰਿਵਾਰ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੁਨੇਹਾ ਦਿੰਦਿਆਂ ਭਰੋਸਾ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਘਟਨਾ ਦੀ ਵੀਡੀਓ ਨੂੰ ਲੈ ਕੇ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਵੀ ਵਿਸ਼ੇਸ਼ ਅਪੀਲ ਕੀਤੀ ਹੈ।

ਜਥੇਦਾਰ ਨੇ ਕਿਹਾ ਕਿ ਪਰਿਵਾਰ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਇਰਲ ਵੀਡੀਓ ਨੂੰ ਆਪਣੇ ਚੈਨਲਾਂ ‘ਤੇ ਪ੍ਰਸਾਰਿਤ ਨਾ ਕੀਤਾ ਜਾਵੇ ਅਤੇ ਨਾ ਹੀ ਪੀੜਤ ਬੱਚੇ ਦੀ ਪਛਾਣ ਉਜਾਗਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬੱਚੇ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ, ਇਸ ਲਈ ਉਸ ਦੀ ਪਛਾਣ ਦੀ ਗੁਪਤਤਾ ਬਣਾਏ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਬੱਚੇ ਦੇ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਨੇ ਰੈਗਿੰਗ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਦੀ ਭੂਮਿਕਾ ‘ਤੇ ਵੀ ਗੰਭੀਰ ਸਵਾਲ ਚੁੱਕੇ। ਜਥੇਦਾਰ ਮੁਤਾਬਕ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਪ੍ਰਿੰਸੀਪਲ ਖ਼ਿਲਾਫ਼ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਪ੍ਰਿੰਸੀਪਲ ਸਕੂਲ ਵਿੱਚ ਬੱਚਿਆਂ ਦੇ ਅਨੁਸ਼ਾਸਨ ਨੂੰ ਕਾਇਮ ਨਹੀਂ ਰੱਖ ਸਕਦਾ, ਉਸ ਨੂੰ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਇਸੇ ਦੇ ਚੱਲਦਿਆਂ ਜਥੇਦਾਰ ਨੇ ਸਕੂਲ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਕਿਹਾ ਹੈ, ਜਿਸ ‘ਤੇ ਸਕੂਲ ਪ੍ਰਸ਼ਾਸਨ ਨੇ ਇੱਕ ਹਫ਼ਤੇ ਦੇ ਅੰਦਰ ਪ੍ਰਿੰਸੀਪਲ ਨੂੰ ਬਦਲਣ ਦਾ ਭਰੋਸਾ ਦਿੱਤਾ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds