BREAKING

DelhiHaryanaIndiaPunjab

Ram Rahim Parole : ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

Ram Rahim Parole : ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਵਾਰ ਫਿਰ ਪੈਰੋਲ ਮਿਲ ਗਈ ਹੈ। ਹਰਿਆਣਾ ਦੇ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਮੰਗਲਵਾਰ ਨੂੰ 30 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਿਆ। ਸਾਲ 2020 ਤੋਂ ਬਾਅਦ ਇਹ 16ਵੀਂ ਵਾਰ ਹੈ ਜਦੋਂ ਰਾਮ ਰਹੀਮ ਪੈਰੋਲ ਜਾਂ ਫਰਲੋ ‘ਤੇ ਰਿਹਾ ਹੋਇਆ ਹੈ।
ਰਾਮ ਰਹੀਮ ਇਸ ਵੇਲੇ ਆਪਣੀਆਂ ਦੋ ਮਹਿਲਾ ਚੇਲੀਆਂ ਨਾਲ ਜਿਨਸੀ ਸ਼ੋਸ਼ਣ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਹ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
ਅਧਿਕਾਰੀਆਂ ਮੁਤਾਬਕ ਪੈਰੋਲ ਦੌਰਾਨ ਰਾਮ ਰਹੀਮ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਹੈੱਡਕੁਆਰਟਰ ਵਿੱਚ ਰਹੇਗਾ। ਹਾਲਾਂਕਿ ਉਸਨੂੰ ਆਪਣੇ ਸਮਰਥਕਾਂ ਦੀ ਵੱਡੀ ਭੀੜ ਇਕੱਠੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਕੇਵਲ ਵਰਚੁਅਲ ਤਰੀਕੇ ਨਾਲ ਆਪਣੇ ਪੈਰੋਕਾਰਾਂ ਨੂੰ ਸੰਬੋਧਨ ਕਰ ਸਕਦਾ ਹੈ।
ਰਾਮ ਰਹੀਮ ਨੂੰ ਇਸ ਤੋਂ ਪਹਿਲਾਂ ਵੀ ਕਈ ਵਾਰ ਪੈਰੋਲ ਅਤੇ ਫਰਲੋ ਮਿਲ ਚੁੱਕੀ ਹੈ। ਅਕਤੂਬਰ 2020 ਤੋਂ ਲੈ ਕੇ ਹੁਣ ਤੱਕ ਉਹ ਵੱਖ-ਵੱਖ ਸਮਿਆਂ ਲਈ ਜੇਲ੍ਹ ਤੋਂ ਬਾਹਰ ਆਉਂਦਾ ਰਿਹਾ ਹੈ। ਇਨ੍ਹਾਂ ਵਿੱਚ 1 ਦਿਨ ਤੋਂ ਲੈ ਕੇ 50 ਦਿਨਾਂ ਤੱਕ ਦੀ ਪੈਰੋਲ ਅਤੇ ਫਰਲੋ ਸ਼ਾਮਲ ਰਹੀ ਹੈ।
ਲਗਾਤਾਰ ਮਿਲ ਰਹੀਆਂ ਪੈਰੋਲਾਂ ਨੂੰ ਲੈ ਕੇ ਪਹਿਲਾਂ ਵੀ ਰਾਜਨੀਤਿਕ ਅਤੇ ਸਮਾਜਿਕ ਪੱਧਰ ‘ਤੇ ਸਵਾਲ ਉੱਠਦੇ ਰਹੇ ਹਨ। ਵਿਰੋਧੀ ਪਾਰਟੀਆਂ ਵੱਲੋਂ ਚੋਣੀ ਮਾਹੌਲ ਦੌਰਾਨ ਪੈਰੋਲ ਦਿੱਤੇ ਜਾਣ ‘ਤੇ ਸਰਕਾਰ ਨੂੰ ਘੇਰਿਆ ਜਾਂਦਾ ਰਿਹਾ ਹੈ। ਦੂਜੇ ਪਾਸੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਾਰੇ ਫੈਸਲੇ ਕਾਨੂੰਨੀ ਪ੍ਰਕਿਰਿਆ ਅਤੇ ਨਿਯਮਾਂ ਦੇ ਤਹਿਤ ਕੀਤੇ ਜਾਂਦੇ ਹਨ।
ਇਸ ਵਾਰ ਵੀ ਰਾਮ ਰਹੀਮ ਦੀ ਰਿਹਾਈ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਉਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds