ਮੁਹਾਲੀ- ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ ਨਸ਼ਿਆਂ ਵਿਰੁੱਧ ਚਲ ਰਹੀ ਜੰਗ ‘ਯੁੱਧ ਨਸ਼ਿਆਂ ਵਿਰੁੱਧ‘ ਤਹਿਤ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈI ਮਾਨ ਸਰਕਾਰ ਜੇਲ੍ਹਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਜੇਲ੍ਹਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਸਰਕਾਰ ਨੇ ਪੰਜਾਬ ਦੀਆਂ ਜੇਲ੍ਹਾਂ ਨੂੰ ਬਿਹਤਰ ਬਣਾਉਣ ਲਈ 25 ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ। ਇਨ੍ਹਾਂ ਵਿੱਚ 3 ਡਿਪਟੀ ਸੁਪਰਡੈਂਟ ਅਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਮੁਲਾਜ਼ਮ ਸ਼ਾਮਲ ਹਨ।
ਇਸ ਸਬੰਧੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਸਾਹਮਣੇ ਆਈਆਂ ਸਨ, ਜਿਸ ਕਾਰਨ ਸਰਕਾਰ ਨੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਹੈI ਕਿਹਾ ਜਾ ਰਿਹਾ ਹੈ ਕਿ ਇਸ ਕਾਰਵਾਈ ਨਾਲ ਜੇਲ੍ਹਾਂ ਦੇ ਪ੍ਰਬੰਧਨ ਅਤੇ ਕੰਮਕਾਜ ਵਿੱਚ ਕਾਫ਼ੀ ਸੁਧਾਰ ਆਉਣ ਦੀ ਉਮੀਦ ਹੈ, ਜਿਸ ਨਾਲ ਵਧੇਰੇ ਪਾਰਦਰਸ਼ੀ ਕੰਮਕਾਜ ਯਕੀਨੀ ਬਣਾਇਆ ਜਾ ਸਕੇਗਾ। ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਇਹ ਵੱਡੀ ਕਾਰਵਾਈ ਕੀਤੀ ਹੈ।