IndiaPunjab

ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ ਕਿੰਨੀਆਂ ਨੌਕਰੀਆਂ ?

ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਠਿੰਡਾ ਵਿਖੇ ਨਿਯੁਕਤੀ ਪੱਤਰ ਵੰਡੇ ਗਏ। ਇਸ ਸਮਾਗਮ ਦੌਰਾਨ ਪੰਜਾਬ ਦੀ ਤਰੱਕੀ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਕਈ ਵੱਡੇ ਫੈਸਲੇ ਸਾਂਝੇ ਕੀਤੇ ਗਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਰਿਸ਼ਵਤਖੋਰੀ ਅਤੇ ਸਿਫਾਰਸ਼ ਵਾਲੀ ਪ੍ਰਥਾ ਨੂੰ ਜੜ੍ਹੋਂ ਖ਼ਤਮ ਕਰਕੇ, ਤੁਹਾਡੀ ਸਰਕਾਰ ਨੇ ਹੁਣ ਤੱਕ 68,288 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਾਡੀ ਇਸੇ ਪਾਰਦਰਸ਼ੀ ਭਰਤੀ ਨੀਤੀ ਕਾਰਨ ਵਿਦੇਸ਼ਾਂ ਨੂੰ ਗਏ ਨੌਜਵਾਨ ਹੁਣ ਵਾਪਸ ਪੰਜਾਬ ਪਰਤ ਰਹੇ ਹਨ।

ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਸੁਧਾਰਾਂ ਸਦਕਾ ਅੱਜ ਪੰਜਾਬ ਪੂਰੇ ਦੇਸ਼ ਵਿਚੋਂ ਪਹਿਲੇ ਨੰਬਰ ‘ਤੇ ਆ ਗਿਆ ਹੈ। ਇਸਦੇ ਨਾਲ ਹੀ ਮੁਲਾਜ਼ਮਾਂ, ਖਾਸ ਕਰਕੇ ਮਹਿਲਾਵਾਂ ਦੀ ਸਹੂਲਤ ਲਈ ਵੱਡਾ ਫੈਸਲਾ ਲੈਂਦਿਆਂ, ਪ੍ਰੋਬੇਸ਼ਨ ਪੀਰੀਅਡ ਤੋਂ ਬਾਅਦ ਉਨ੍ਹਾਂ ਦੀ ਪੋਸਟਿੰਗ ਘਰ ਤੋਂ 40 ਕਿਲੋਮੀਟਰ ਦੇ ਦਾਇਰੇ ਵਿਚ ਕਰਨ ਦਾ ਐਲਾਨ ਕੀਤਾ ਗਿਆ ਹੈ, ਤਾਂ ਜੋ ਪਰਿਵਾਰਕ ਸਾਂਝ ਬਣੀ ਰਹੇ। ਮਿਹਨਤ, ਇਮਾਨਦਾਰੀ ਅਤੇ ਲੋਕ ਸੇਵਾ ਹੀ ਸਾਡੀ ਸਰਕਾਰ ਦਾ ਮੁੱਖ ਟੀਚਾ ਹੈ। ਹਰ ਕਾਬਲ ਨੌਜਵਾਨ ਨੂੰ ਬਰਾਬਰ ਦੇ ਮੌਕੇ ਦੇ ਕੇ ਅਸੀਂ ‘ਰੰਗਲੇ ਪੰਜਾਬ’ ਦੀ ਸਿਰਜਣਾ ਵੱਲ ਤੇਜ਼ੀ ਨਾਲ ਵਧ ਰਹੇ ਹਾਂ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds