ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ। ਹੁਣ ਬਿਕਰਮ ਸਿੰਘ ਮਜੀਠੀਆ ਖਿਲਾਫ਼ ਡਰੱਗ ਮਨੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਜਾ ਰਹੀ ਹੈI ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਜਾ ਰਹੀ ਹੈI ਇਹ ਕਾਰਵਾਈ ਬਿਕਰਮ ਸਿੰਘ ਮਜੀਠੀਆ ਦੇ ਨਿਸ਼ਾਨਦੇਹੀ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈI ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਤੋਂ ਮਜੀਠਾ ਲਈ ਰਵਾਨਾ ਹੋ ਗਈ ਹੈI
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਪਹਿਲਾ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਚਾਟੋਪਾਧਿਆ ਤੇ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਵਿਜੀਲੈਂਸ ਕੋਲੋਂ ਬਿਆਨ ਦਰਜ ਕਰਵਾਏ ਹਨI