Create your Account
ਲੁਧਿਆਣਾ 'ਚ ਬਜ਼ੁਰਗ ਔਰਤ ਦੀ ਕੋਰੋਨਾ ਕਾਰਨ ਹੋਈ ਮੌਤ

ਲੁਧਿਆਣਾ : ਕੋਰੋਨਾ ਦਾ ਕਹਿਰ ਭਾਰਤ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਭਾਰਤ ਵਿੱਚ ਕਈ ਲੋਕ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ, ਜਦਕਿ ਕਈ ਮਰੀਜ਼ ਠੀਕ ਵੀ ਹੋ ਰਹੇ ਹਨ। ਪਰ ਪੰਜਾਬ ਤੋਂ ਦੂਜਾ ਮਾਮਲਾ ਸਾਹਮਣੇ ਆ ਗਿਆ ਹੈ, ਜਿੱਥੇ ਕੋਰੋਨਾ ਦੇ ਮਰੀਜ਼ ਦੀ ਮੌਤ ਹੋ ਗਈ ਹੈ। ਲੁਧਿਆਣਾ ਦੀ ਬਜ਼ੁਰਗ ਔਰਤ ਦੀ ਕੋਰੇਨਾ ਕਰਕੇ ਮੌਤ ਹੋ ਗਈ ਹੈ। ਬਜ਼ੁਰਗ ਔਰਤ ਦਾ ਇਲਾਜ ਚੰਡੀਗੜ੍ਹ ਦੇ ਹਸਪਤਾਲ ‘ਚ ਚੱਲ ਰਿਹਾ ਸੀ। ਜਿੱਥੇ ਉਨ੍ਹਾਂ ਦੇ ਟੈਸਟ ਹੋਏ, ਜਿਸ ਵਿੱਚ ਉਹਨਾਂ ਨੂੰ ਟਾਈਫਾਈਡ ਆਇਆ।
ਹੋਰ ਟੈਸਟਾਂ ਦੌਰਾਨ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ। ਜਿਸ ਤੋਂ ਬਾਅਦ ਉਹਨਾਂ ਨੂੰ ਸਰਕਾਰੀ ਮੈਡੀਕਲ ਹਸਪਤਾਲ, ਸੈਕਟਰ 32, ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉਹਨਾਂ ਨੂੰ ਸਾਹ ਲੈਣ ਵਿੱਚ ਬਹੁਤ ਮੁਸ਼ਕਲ ਹੋ ਰਹੀ ਸੀ। ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ।ਲੁਧਿਆਣਾ ਵਿੱਚ ਹੁਣ ਤੱਕ ਦੋ ਕੋਰੋਨਾ ਮਰੀਜ਼ਾ ਦੀ ਮੌਤ ਰਿਪੋਰਟ ਸਾਹਮਣੇ ਆਈ ਹੈ। ਇਸ ਨਾਲ, ਜ਼ਿਲ੍ਹੇ ਤੋਂ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 18 ਹੋ ਗਈ ਹੈ।
ਸਿਹਤ ਵਿਭਾਗ ਨੇ ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਗੁਰਦੇ ਦੀ ਬਿਮਾਰੀ, ਹਾਈ ਬਲੱਡ ਪ੍ਰੈਸ਼ਰ, ਕੈਂਸਰ ਅਤੇ ਸਾਹ ਦੀਆਂ ਸਮੱਸਿਆਵਾਂ ਵਰਗੇ
ਕਮਜ਼ੋਰ ਇਮਿਊਨ ਸਿਸਟਮ ਵਾਲੇ ਵਿਅਕਤੀਆਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ ਅਤੇ ਨਾਲ ਹੀ
ਉਹਨਾਂ ਨੂੰ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।
Leave a Reply
Your email address will not be published. Required fields are marked *