/uploads/images/ads/adds.jpeg
Breaking News

ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਜਾਰੀ ਕੀਤੀ ਸਲਾਹਕਾਰੀ

top-news
  • 14 Jun, 2025
/uploads/images/ads/adds.jpeg

ਮੋਹਾਲੀ :  ਕੋਰੋਨਾ ਦਾ ਕਹਿਰ ਫਿਰ ਤੇਜ਼ੀ ਨਾਲ ਵੱਧ ਰਿਹਾ ਹੈ, ਜਿਸ ਕਾਰਨ ਲੋਕ ਕੋਰੋਨਾ ਦੀ ਲਪੇਟ ਚ ਆ ਰਹੇ ਹਨ। ਭਾਰਤ ਦੇ ਵੱਖ-ਵੱਖ ਖੇਤਰਾਂ ਤੋਂ ਕੋਰੋਨਾ ਦੇ ਸਰਗਰਮ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਸ ਸਥਿਤੀ ਨੂੰ ਗੰਭੀਰ ਲੈਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਬੀਤੀ ਰਾਤ ਇੱਕ ਸਲਾਹਕਾਰੀ ਜਾਰੀ ਕੀਤੀ ਹੈ।  


ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਲਾਹਕਾਰੀ ਜਾਰੀ ਕਰਕੇ ਲੋਕਾਂ ਨੂੰ ਆਪਣੀ ਸਿਹਤ ਦਾ  ਖ਼ਿਆਲ ਰੱਖਣ ਲਈ ਕਿਹਾ ਹੈ। ਸਲਾਹਕਾਰੀ ਵਿੱਚ ਦੱਸਿਆ ਹੈ ਕਿ ਦੇਸ਼ ਦੇ ਕੁਝ ਹਿੱਸਿਆਂ ਵਿਚ ਕੋਰੋਨਾ ਦੇ ਮਾਮਲਿਆਂ ਵਿੱਚ ਹਲਕਾ ਵਾਧਾ ਦੇਖਿਆ ਗਿਆ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਉੱਥੇ ਹੀ ਉਹਨਾਂ ਨੇ ਕਿਹਾ ਹੈ ਕਿ ਹਾਲਾਂਕਿ ਪੰਜਾਬ ਰਾਜ ਅੰਦਰ ਸਥਿਤੀ  ਨਿਯੰਤਰਣ ਹੇਠ ਹੈ, ਪਰ ਫਿਰ ਵੀ ਨਾਗਰਿਕਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਕਰਮਣ ਨੂੰ ਰੋਕਣ ਲਈ ਮੁਢੱਲੀਆਂ ਸੁਰੱਖਿਆਂ ਸਾਵਧਾਨੀਆਂ ਨੂੰ ਵਰਤਣ। 




ਇਸ ਸੰਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅਹਿਮ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਵਿਚ ਵੱਡੀ ਉਮਰ ਦੇ ਲੋਕ, ਗਰਭਵਤੀ ਔਰਤਾਂ ਤੇ ਕਮਜ਼ੋਰ ਸਿਹਤ ਵਾਲੇ ਲੋਕਾਂ ਨੂੰ ਭੀੜ-ਭੜਾਕੇ ਵਾਲੀਆਂ ਥਾਵਾਂ ਤੇ ਮਾਸਕ ਪਾ ਕੇ ਜਾਣ ਲਈ ਕਿਹਾ ਗਿਆ ਹੈ। ਨਾਲ ਹੀ ਸਿਹਤ ਕਰਮਚਾਰੀਆਂ ਨੂੰ ਵੀ ਮਾਸਕ ਪਾਉਣ ਅਤੇ ਕੋਰੋਨਾ ਉਚਿਤ ਵਿਹਾਰ ਦੀ ਪਾਲਣਾ ਕਰਨ ਨੂੰ ਕਿਹਾ ਹੈ। ਲੋਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਖੰਗਣ ਜਾਂ ਛਿੱਕਣ ਸਮੇਂ ਆਪਣੇ ਮੂੰਹ ਨੂੰ ਢੱਕਣ ਤਾਂ ਕਿ ਇਸ ਬਿਮਾਰੀ ਤੋਂ ਬਚਿਆ ਜਾਵੇ। ਜੇਕਰ ਤੁਹਾਨੂੰ ਬੁਖ਼ਾਰ, ਖੰਗ ਜਾਂ ਸਾਹ ਲੈਣ ਸਮੇਂ ਕੋਈ ਦਿੱਕਤ ਆਉਂਦੀ ਹੈ ਤਾਂ ਜਲਦ ਤੋਂ ਜਲਦ ਡਾਕਟਰ ਤੋਂ ਆਪਣੀ ਸਿਹਤ ਜਾਂਚ ਕਰਵਾਓ। ਭੀੜ-ਭੜਾਕੇ ਵਾਲੀਆਂ ਥਾਵਾਂ ਤੇ ਜਾਣ ਤੋਂ ਬਚੋਂ ਇਸ ਦੇ ਨਾਲ ਹੀ ਬਿਨਾਂ ਹੱਥ ਧੋਤੇ ਆਪਣੇ ਚੇਹਰੇ ਨੂੰ ਛੂਹਣ ਤੋਂ ਪਰਹੇਜ਼ ਕਰੋ। ਅਜਿਹੀਆਂ ਸਾਵਧਾਨੀਆਂ ਵਰਤਣ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ ਅਤੇ ਜੇਕਰ ਕੋਈ ਕੋਰੋਨਾ ਪਾਜ਼ੀਟਿਵ ਹੈ ਤਾਂ ਉਸ ਦੇ ਸੰਪਰਕ ਚ ਆਉਣ ਤੋਂ ਵੀ ਬਚਿਆ ਜਾ ਸਕਦਾ ਹੈ। 

/uploads/images/ads/adds.jpeg

Leave a Reply

Your email address will not be published. Required fields are marked *