Create your Account
ਪੰਜਾਬ ‘ਚ 31 ਮਈ ਨੂੰ ਹੋਵੇਗਾ 'ਆਪ੍ਰੇਸ਼ਨ ਸ਼ੀਲਡ'

ਚੰਡੀਗੜ੍ਹ : ਪੰਜਾਬ ਵਿੱਚ ਦੂਜੀ ਮੌਕ ਡਰਿੱਲ 31 ਮਈ ਨੂੰ ਸ਼ਾਮ 6 ਵਜੇ ਕੀਤੀ ਜਾਵੇਗੀ । ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਪੱਛਮੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ “ਆਪ੍ਰੇਸ਼ਨ ਸ਼ੀਲਡ” ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਪਹਿਲੀ ਸਿਵਲ ਡਿਫੈਂਸ ਮੌਕ ਡਰਿੱਲ 7 ਮਈ ਨੂੰ ਹੋਈ ਸੀ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ 31 ਮਈ ਨੂੰ Mock Drill ਕੀਤੀ ਜਾਵੇਗੀ। ਪੰਜਾਬ ਦੇ ਜ਼ਿਲ੍ਹੇ ਪਠਾਨਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਤਰਨਤਾਰਨ ਤੇ ਅੰਮ੍ਰਿਤਸਰ 'ਚ ਵੀ Mock Drill ਹੋਵੇਗੀ। ਪੰਜਾਬ ਹੋਮ ਗਾਰਡ ਅਤੇ ਸਿਵਲ ਡਿਫੈਂਸ ਵਿਭਾਗ ਨੇ ਹਿਦਾਇਤਾਂ ਜਾਰੀ ਕਰਦਿਆਂ ਕਿਹਾ ਕਿ “ਸੰਵੇਦਨਸ਼ੀਲ ਖੇਤਰਾਂ, ਮਹੱਤਵਪੂਰਨ ਸੇਵਾਵਾਂ ਵਾਲਿਆਂ ਥਾਵਾਂ ਨੂੰ ਛੱਡ ਕੇ ਬਲੈਕਆਊਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਵਾਈ ਹਮਲੇ ਵਾਲੇ ਸਾਇਰਨ ਵਜਾਏ ਜਾਣਗੇ।
ਸਿਵਲ ਡਿਫੈਂਸ ਰੂਲਜ਼ 1968 ਦੀ ਧਾਰਾ 19 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਪੱਛਮੀ ਸਰਹੱਦ ਨਾਲ ਲੱਗਦੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੂਜਾ ਸਿਵਲ ਡਿਫੈਂਸ ਅਭਿਆਸ "ਆਪ੍ਰੇਸ਼ਨ ਸ਼ੀਲਡ" ਕਰਵਾਉਣ ਦਾ ਫੈਸਲਾ ਕੀਤਾ ਹੈ।
Leave a Reply
Your email address will not be published. Required fields are marked *