/uploads/images/ads/adds.jpeg
Breaking News

ਦਿੱਲੀ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਕਾਰਨ ਇੱਕ ਔਰਤ ਦੀ ਹੋਈ ਮੌਤ

top-news
  • 31 May, 2025
/uploads/images/ads/adds.jpeg

ਨਵੀ ਦਿੱਲੀ- ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ’ਚ ਇੱਕ ਵਾਰੀ ਫਿਰ ਤੋਂ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਦੇਸ਼ ਵਿੱਚ  2700 ਤੋਂ ਵੱਧ ਸਰਗਰਮ ਮਾਮਲੇ ਸਾਹਮਣੇ ਆਏ ਹਨ। ਇਸ ਵਿਚ ਵਧੇਰੇ ਮਾਮਲੇ ਕੇਰਲ, ਦਿੱਲੀ, NCR ਅਤੇ ਮਹਾਰਾਸ਼ਟਰ ਖੇਤਰ ਤੋਂ ਰਿਪੋਰਟ ਕੀਤੇ ਗਏ ਹਨ। ਦਿੱਲੀ ਵਿੱਚ ਕੋਰੋਨਾ ਦੇ ਨਵੇਂ ਓਮੀਕਰੋਨ ਜੇਐਨ ਐਲਐਫ7 ਵੇਰੀਐਂਟ ਕਾਰਨ 60 ਸਾਲਾ ਔਰਤ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜੋ ਕਿ ਨਵੇਂ ਵੇਰੀਐਂਟ ਨਾਲ ਸੰਬੰਧਤ ਪਹਿਲੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸ ਦੇਈਏ ਕਿ ਦਿੱਲੀ ‘ਚ ਪਿਛਲੇ 24 ਘੰਟਿਆਂ ਦੌਰਾਨ 56 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਸਰਗਰਮ ਮਾਮਲਿਆਂ ਦੀ ਗਿਣਤੀ 200 ਤੋਂ ਪਾਰ ਕਰ ਚੁੱਕੀ ਹੈ।  
ਸਿਹਤ ਵਿਭਾਗ ਨੇ ਸਾਵਧਾਨੀ ਵਜੋਂ ਹਸਪਤਾਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਸਿਹਤ ਵਿਭਾਗ ਨੇ ਕਿਹਾ ਕਿ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਉਣ ਦੀ ਲੋੜ ਨਹੀਂ ਹੈ, ਪਰ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਰੋਨਾ ਦੇ ਹਲਕੇ ਵੀ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਹਨਾਂ ਨੂੰ ਜਲਦ ਇਲਾਜ ਕਰਵਾ ਲੈਣਾ ਚਾਹੀਦਾ ਹੈ। ਇਸ ਨਾਲ ਹੋਰ ਲੋਕ ਕੋਰੋਨਾ ਦੇ ਸਪੰਰਕ ‘ਚ ਆਉਣ ਤੋਂ ਬਚ ਜਾਣਗੇ ਨਾਲ ਹੀ ਮਰੀਜ਼ ਵੀ ਜਲਦੀ ਠੀਕ ਹੋ ਜਾਵੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਉਨ੍ਹਾਂ ਨੂੰ ਭੀੜ ਵਾਲੀ ਥਾਂ ਉੱਤੇ ਮਾਸਕ ਪਾਉਣਾ ਜ਼ਰੂਰੀ ਹੈ। ਜ਼ਿਆਦਾ ਤੋਂ ਜ਼ਿਆਦਾ ਇਨਫੈਕਸ਼ਨ ਤੋਂ ਬੱਚੋ।
  

/uploads/images/ads/adds.jpeg

Leave a Reply

Your email address will not be published. Required fields are marked *