Create your Account
21 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ ਲੋਕ ਸਭਾ ਦਾ ਇਜਲਾਸ

ਨਵੀਂ
ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਬਾਰੇ ਵੱਡੀ
ਜਾਣਕਾਰੀ ਸਾਹਮਣੇ ਆ ਰਹੀ ਹੈ। ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਸੰਸਦ
ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ। ਇਸ ਬਾਬਤ ਜਾਣਕਾਰੀ ਕੇਂਦਰੀ
ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਦਿੱਤੀ ਹੈ। ਸਰਕਾਰ ਨੇ ਇਹ ਐਲਾਨ ਵਿਰੋਧੀ ਧਿਰ
ਵੱਲੋਂ ਆਪ੍ਰੇਸ਼ਨ ਸਿੰਦੂਰ ਅਤੇ ਪਹਿਲਗਾਮ ਅੱਤਵਾਦੀ ਹਮਲੇ ਸਬੰਧੀ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ
ਲਗਾਤਾਰ ਮੰਗ ਦੇ ਵਿਚਕਾਰ ਕੀਤੀ ਹੈ।
ਬਿੱਲ ਬੀਮਾ ਖੇਤਰ ਵਿੱਚ ਐਫਡੀਆਈ ਦੀ ਸੀਮਾ ਨੂੰ 100 ਪ੍ਰਤੀਸ਼ਤ ਤੱਕ ਵਧਾਉਣ ਲਈ ਤਿਆਰ ਹੈ। ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ, ਵਿੱਤ ਮੰਤਰਾਲੇ ਦੇ ਅਧੀਨ ਵਿੱਤੀ ਸੇਵਾਵਾਂ ਵਿਭਾਗ ਸੰਸਦ ਵਿੱਚ ਬਿੱਲ ਪੇਸ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਸਦਾ ਦਾ ਬਜਟ ਸੈਸ਼ਨ ਦੋ ਹਿੱਸਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ। ਪਹਿਲਾ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋਇਆ ਸੀ। ਇਹ ਸੈਸ਼ਨ 13 ਫਰਵਰੀ ਤੱਕ ਚੱਲਿਆ ਸੀ। ਦੂਜਾ ਸੈਸ਼ਨ 10 ਮਾਰਚ ਨੂੰ ਸ਼ੁਰੂ ਹੋਇਆ ਸੀ। ਇਹ ਸੈਸ਼ਨ 4 ਅਪ੍ਰੈਲ ਨੂੰ ਖਤਮ ਹੋਇਆ ਸੀ।
Leave a Reply
Your email address will not be published. Required fields are marked *