/uploads/images/ads/adds.jpeg
Breaking News

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

top-news
  • 04 Jun, 2025
/uploads/images/ads/adds.jpeg

ਚੰਡੀਗੜ੍ਹ : ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਨੇ ਮੁਲਾਕਾਤ ਕੀਤੀ। ਦੱਸ ਦੇਈਏ ਕਿ ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਭਾਰਤੀ ਦੌਰੇ ਤੇ ਹਨ। ਬੁੱਧਵਾਰ ਯਾਨੀ ਕਿ 4 ਜੂਨ ਨੂੰ ਉਹਨਾਂ ਦੌਰਾਨ ਮੁਲਾਕਾਤ ਕੀਤੀ ਗਈ। ਭਾਰਤ ਅਤੇ ਆਸਟ੍ਰੇਲੀਆ ਨੇ ਆਪਣੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦਾ ਸੰਕਲਪ ਲਿਆ। ਆਸਟ੍ਰੇਲੀਆ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਜੋ ਸਹਿਯੋਗ ਦਿਖਾਇਆ, ਉਸ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਸ਼ੰਸਾ ਕੀਤੀ। ਰਿਚਰਡ ਮਾਰਲਸ ਇਸ ਤੋਂ ਪਹਿਲਾਂ ਨਵੀਂ ਦਿੱਲੀ ਦੇ ਰਾਸ਼ਟਰੀ ਯੁੱਧ ਸਮਾਰਕ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।


ਰਿਚਰਡ ਮਾਰਲਸ ਕਰ ਰਹੇ ਇਹਨਾਂ ਦੇਸ਼ਾਂ ਦਾ ਦੌਰੇ  

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਦੱਖਣੀ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਸਮੇਤ ਚਾਰ ਦੇਸ਼ਾਂ ਦੇ ਦੌਰੇ 'ਤੇ ਹਨ। ਰਿਚਰਡ ਮਾਰਲਸ ਭਾਰਤ ਦੌਰੇ ਤੋਂ ਬਾਅਦ ਮਾਲਦੀਵ, ਸ਼੍ਰੀਲੰਕਾ ਅਤੇ ਇੰਡੋਨੇਸ਼ੀਆ ਦਾ ਦੌਰਾ ਕਰਣਗੇ। ਦੱਸ ਦੇਈਏ ਕਿ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਦਾ ਦੱਖਣੀ ਏਸ਼ੀਆ ਦਾ ਦੌਰਾ 2 ਜੂਨ ਨੂੰ ਸ਼ੁਰੂ ਹੋਇਆ ਹੈ। ਦਰਅਸਲ ਮਾਰਲਸ ਦੋਵਾਂ ਦੇਸ਼ਾਂ ਵਿਚਕਾਰ ਰਣਨੀਤਕ ਭਾਈਵਾਲੀ ਦੀ ਪੰਜਵੀਂ ਵਰ੍ਹੇਗੰਢ ਦੇ ਮੌਕੇ 'ਤੇ ਭਾਰਤ ਦਾ ਦੌਰਾ ਕਰ ਰਹੇ ਹਨ। ਦੋਵਾਂ ਦੇਸ਼ਾਂ ਵਿਚਕਾਰ ਡੂੰਘੇ ਸਬੰਧਾਂ ਨੂੰ ਬਿਹਤਰ ਬਣਾਉਣ ਤੇ ਚਰਚਾ ਕੀਤੀ ਗਈ।


ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ 'ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਨਾਲ ਮੁਲਾਕਾਤ ਵਿੱਚ ਭਾਰਤ-ਆਸਟ੍ਰੇਲੀਆ ਰੱਖਿਆ ਸਾਂਝੇਦਾਰੀ ਦੀ ਸਮੀਖਿਆ ਕੀਤੀ ਗਈ। ਭਾਰਤ ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੁੱਧ ਸਰਬਸੰਮਤੀ ਨਾਲ ਸਮਰਥਨ ਲਈ ਆਸਟ੍ਰੇਲੀਆ ਦਾ ਧੰਨਵਾਦ ਕਰਦਾ ਹੈ।'


ਰਾਜਨਾਥ ਸਿੰਘ ਤੇ ਆਸਟ੍ਰੇਲੀਆਈ ਰੱਖਿਆ ਮੰਤਰੀ ਵਿਚਕਾਰ ਹੋਈ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਵਿੱਚ, ਹਿੰਦ-ਪ੍ਰਸ਼ਾਂਤ ਮਹਾਸਾਗਰ ਖੇਤਰ ਦੀ ਸੁਰੱਖਿਆ ਦਾ ਮੁੱਦਾ ਪ੍ਰਮੁੱਖ ਰੱਖਿਆ ਗਿਆ ਸੀ। ਚੀਨ ਹਿੰਦ-ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਆਪਣੀ ਤਾਕਤ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਆਸਟ੍ਰੇਲੀਆ ਅੱਤਵਾਦ ਨਾਲ ਲੜਨ ਵਿੱਚ ਭਾਰਤ ਅਤੇ ਸਾਰੇ ਦੇਸ਼ਾਂ ਦੇ ਨਾਲ ਖੜ੍ਹਾ ਹੈ। ਅਸੀਂ ਅੱਤਵਾਦ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਭਾਰਤ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ। 

/uploads/images/ads/adds.jpeg

Leave a Reply

Your email address will not be published. Required fields are marked *