/uploads/images/ads/adds.jpeg
Breaking News

ਰਾਸ਼ਟਰਪਤੀ ਮੁਰਮੂ ਵੱਲੋਂ DGMO ਲੈਫਟੀਨੈਂਟ ਜਨਰਲ ਰਾਜੀਵ ਘਈ ਨੂੰ ਉੱਤਮ ਯੁੱਧ ਸੇਵਾ ਮੈਡਲ ਨਾਲ ਕੀਤਾ ਸਨਮਾਨਿਤ

top-news
  • 05 Jun, 2025
/uploads/images/ads/adds.jpeg

ਨਵੀਂ ਦਿੱਲੀ :  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰੱਖਿਆ ਨਿਵੇਸ਼ ਸਮਾਰੋਹ 2025 ਦੌਰਾਨ 'ਆਪ੍ਰੇਸ਼ਨ ਸਿੰਦੂਰ' ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲਿਆ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। DGMO ਲੈਫਟੀਨੈਂਟ ਜਨਰਲ ਰਾਜੀਵ ਘਈ ਨੂੰ ਰਾਸ਼ਟਰਪਤੀ ਮੁਰਮੂ ਨੇ ਉੱਤਮ ਯੁੱਧ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ। DGMO ਲੈਫਟੀਨੈਂਟ ਜਨਰਲ ਰਾਜੀਵ ਘਈ 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਚਰਚਾ ਵਿੱਚ ਹਨ। ਲੈਫਟੀਨੈਂਟ ਜਨਰਲ ਰਾਜੀਵ ਘਈ ਨੇ 'ਆਪ੍ਰੇਸ਼ਨ ਸਿੰਦੂਰ' ਦੀ ਰਣਨੀਤੀ, ਟੀਚਿਆਂ ਤੇ ਨਤੀਜਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ।
ਬੁੱਧਵਾਰ ਯਾਨੀ ਕਿ 4 ਜੂਨ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖਿਆ ਨਿਵੇਸ਼ ਸਮਾਰੋਹ 2025 ਆਯੋਜਿਤ ਕੀਤਾ ਗਿਆ ਸੀ। ਜਿਸ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਹਥਿਆਰਬੰਦ ਸੈਨਾਵਾਂ, ਭਾਰਤੀ ਤੱਟ ਰੱਖਿਅਕ (ICG) ਅਤੇ ਸਰਹੱਦੀ ਸੜਕ ਸੰਗਠਨ (BRO) ਦੇ ਕਰਮਚਾਰੀਆਂ ਨੂੰ 92 ਵਿਸ਼ੇਸ਼ ਸੇਵਾ ਪ੍ਰਦਾਨ ਕੀਤੀਆਂ। ਇਸ ਦੇ ਨਾਲ ਹੀ ਸ਼ਾਨਦਾਰ ਬਹਾਦਰੀ, ਸ਼ਾਨਦਾਰ ਸਾਹਸ ਅਤੇ ਡਿਊਟੀ ਦੌਰਾਨ ਇਮਾਨਦਾਰੀ ਨਾਲ ਕੰਮ ਕਰਨ ਲਈ 30 ਪਰਮ ਵਿਸ਼ਿਸ਼ਟ ਸੇਵਾ ਮੈਡਲ (PVSM), ਪੰਜ ਉੱਤਮ ਯੁੱਧ ਸੇਵਾ ਮੈਡਲ (UYSM) ਅਤੇ 57 ਅਤਿ ਵਿਸ਼ਿਸ਼ਟ ਸੇਵਾ ਮੈਡਲ (AVSM) ਨੂੰ  ਸਨਮਾਨਿਤ ਕੀਤਾ ਗਿਆ।
ਜਾਣੋ ਕੌਣ ਹਨ DGMO ਰਾਜੀਵ ਘਈ? 
ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ (DGMO) ਲੈਫਟੀਨੈਂਟ ਜਨਰਲ ਰਾਜੀਵ ਘਈ ਉੱਤਮ ਯੁੱਧ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ। DGMO ਉਹ ਅਧਿਕਾਰੀ ਹਨ, ਜਿਨ੍ਹਾਂ ਨੂੰ ਪਾਕਿਸਤਾਨ ਦੇ DGMO ਮੇਜਰ ਜਨਰਲ ਕਾਸ਼ਿਫ ਨੇ ਜੰਗਬੰਦੀ ਦੀ ਅਪੀਲ ਕੀਤੀ ਸੀ। ਦੋਵਾਂ ਦੇਸ਼ਾਂ ਵਿਚਕਾਰ ਇਸ ਬਾਬਤ ਗੱਲਬਾਤ ਹੋਈ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਜੰਗਬੰਦੀ ਨੂੰ ਲੈ ਕੇ ਇੱਕ ਅਸਥਾਈ ਸਮਝੌਤਾ ਹੋਇਆ। ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਅਕਤੂਬਰ 2024 ਵਿੱਚ DGMO ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਸੀ। ਇਸ ਤੋਂ ਪਹਿਲਾਂ, ਉਹ ਚਿਨਾਰ ਕੋਰ ਦੇ ਜਨਰਲ ਅਫਸਰ ਕਮਾਂਡਿੰਗ (ਜੀਸੀਓ) ਵਜੋਂ ਤਾਇਨਾਤ ਸਨ। ਲੈਫਟੀਨੈਂਟ ਜਨਰਲ ਰਾਜੀਵ ਘਈ ਨੂੰ ਕਸ਼ਮੀਰ ਘਾਟੀ ਅਤੇ ਕੰਟਰੋਲ ਰੇਖਾ ਵਿੱਚ ਅੱਤਵਾਦ ਵਿਰੋਧੀ ਕਾਰਵਾਈਆਂ ਦਾ ਮਾਹਰ ਮੰਨਿਆ ਜਾਂਦਾ ਹੈ। ਉਨ੍ਹਾਂ ਨੇ 'ਆਪ੍ਰੇਸ਼ਨ ਸਿੰਦੂਰ' ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। 

/uploads/images/ads/adds.jpeg

Leave a Reply

Your email address will not be published. Required fields are marked *