Create your Account
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟਿਸ਼ ਵਿਦੇਸ਼ ਮੰਤਰੀ ਡੇਵਿਡ ਲੈਮੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7
ਜੂਨ ਨੂੰ ਬ੍ਰਿਟਿਸ਼ ਵਿਦੇਸ਼ ਮੰਤਰੀ ਡੇਵਿਡ ਲੈਮੀ ਨਾਲ ਮੁਲਾਕਾਤ ਕੀਤੀ। ਬ੍ਰਿਟਿਸ਼ ਵਿਦੇਸ਼ ਮੰਤਰੀ ਡੇਵਿਡ ਲੈਮੀ ਪਿਛਲੇ 2 ਦਿਨਾਂ ਤੋਂ ਦਿੱਲੀ ‘ਚ ਸਨ, ਜਿਸ ਦੌਰਾਨ ਉਹਨਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
ਕੀਤੀ ਅਤੇ ਨਾਲ ਹੀ ਦੋਵਾਂ ਦੇਸ਼ਾਂ ਵਿਚਕਾਰ ਰਣਨੀਤਕ ਭਾਈਵਾਲੀ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ
ਕਰਨਗੇ। ਬ੍ਰਿਟਿਸ਼ ਵਿਦੇਸ਼ ਮੰਤਰੀ ਡੇਵਿਡ ਲੈਮੀ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਕਿਹਾ
ਕਿ ਭਾਰਤ ਨਾਲ ਅਸੀਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਇਸ ਦੇ ਨਾਲ ਹੀ ਡੇਵਿਡ ਲੈਮੀ ਨੇ
ਪਹਿਲਗਾਮ ‘ਚ ਜੋ ਹਮਲਾ ਹੋਇਆ ਸੀ ਉਸ ਦੀ ਸਖ਼ਤ ਨਿੰਦਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਟਵੀਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ
ਮੀਡੀਆ ਪਲੇਟਫਾਰਮ ਟਵੀਟ ਕਰਦੇ ਹੋਏ ਲਿਖਿਆ, ‘ਬ੍ਰਿਟਿਸ਼ ਵਿਦੇਸ਼
ਮੰਤਰੀ ਡੇਵਿਡ ਲੈਮੀ ਨੂੰ ਮਿਲ ਕੇ ਖੁਸ਼ੀ ਹੋਈ। ਮੈਂ ਸਾਡੀ ਰਣਨੀਤਕ ਭਾਈਵਾਲੀ ਵਿੱਚ ਸ਼ਾਨਦਾਰ
ਪ੍ਰਗਤੀ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹਾਂ।’’
Leave a Reply
Your email address will not be published. Required fields are marked *