Punjab

ਅੰਮ੍ਰਿਤਸਰ ਤੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ ਤੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਆਰੰਭ
ਮਾਰਚ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਦੇ ਉਪਰੰਤ ਹੋਈ। ਇਸ ਮੌਕੇ ਸਿੰਘ ਸਾਹਿਬਾਨ, ਵੱਖ-ਵੱਖ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਸਮੇਤ ਪੰਥ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਸ਼ਾਮਲ ਹੋਣ ਲਈ ਪਹੁੰਚੀਆਂ ਹਨ।

ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਮਾਰਚ
ਇਹ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਮੁੱਖ ਮਨੋਰਥ ਗੁਰਮਤਿ ਦਾ ਪ੍ਰਚਾਰ-ਪ੍ਰਸਾਰ ਕਰਨਾ ਅਤੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਤੇ ਆਦੇਸ਼ਾਂ ਤੋਂ ਜਾਣੂ ਕਰਵਾਉਣਾ ਹੈ।

ਸੰਗਤ ਨੂੰ ਕਰਵਾਏ ਜਾਣਗੇ ਸ਼ਸਤਰਾਂ ਦੇ ਦਰਸ਼ਨ
ਮਾਰਚ ਦੌਰਾਨ ਇੱਕ ਵਿਸ਼ੇਸ਼ ਬੱਸ ਰਾਹੀਂ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਸੰਘਰਸ਼ ਨੂੰ ਦਰਸਾਉਂਦੇ ਪੋਸਟਰਾਂ ਨਾਲ ਸਜੀਆਂ ਗੱਡੀਆਂ ਵੀ ਮਾਰਚ ਵਿੱਚ ਸ਼ਾਮਲ ਹੋਣਗੀਆਂ।

ਇਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਵੇਰੇ ਰਵਾਨਾ ਹੋ ਕੇ ਹਾਲ ਗੇਟ, ਭੰਡਾਰੀ ਪੁਲ, ਪੁਤਲੀਘਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਛੇਹਰਟਾ ਸਾਹਿਬ, ਇੰਡੀਆ ਗੇਟ ਬਾਈਪਾਸ, ਖਾਸਾ, ਘਰਿੰਡਾ, ਅਟਾਰੀ ਅਤੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਠੱਠਾ (ਤਰਨਤਾਰਨ) ਪਹੁੰਚੇਗਾ, ਜਿੱਥੇ ਰਾਤ ਦਾ ਠਹਿਰਾਅ ਕੀਤਾ ਜਾਵੇਗਾ।

ਕੱਲ੍ਹ ਤਰਨਤਾਰਨ ਸਾਹਿਬ ਲਈ ਹੋਵੇਗਾ ਰਵਾਨਾ
ਇਸ ਤੋਂ ਬਾਅਦ 25 ਜੁਲਾਈ ਨੂੰ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਤਰਨਤਾਰਨ ਸਾਹਿਬ ਲਈ ਰਵਾਨਾ ਹੋਵੇਗਾ। ਪ੍ਰਬੰਧਕਾਂ ਨੇ ਸੰਗਤ ਨੂੰ ਪਰਿਵਾਰਾਂ ਸਮੇਤ ਇਸ ਇਤਿਹਾਸਕ ਖ਼ਾਲਸਾ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds