BREAKING

Punjab

ਕਪੂਰਥਲਾ ਵਿੱਚ ਕੱਪੜਾ ਵਪਾਰੀ ਦੀ ਦੁਕਾਨ ਅਤੇ ਘਰ ‘ਤੇ ਫਾਇਰਿੰਗ

ਕਪੂਰਥਲਾ ਵਿੱਚ ਕੱਪੜਾ ਵਪਾਰੀ ਦੀ ਦੁਕਾਨ ਅਤੇ ਘਰ ‘ਤੇ ਫਾਇਰਿੰਗ

ਕਪੂਰਥਲਾ ਦੇ ਕਸਬੇ ਕਾਲਾ ਸੰਘਿਆਂ ਦੇ ਮੁੱਖ ਬਾਜ਼ਾਰ ਵਿੱਚ ਦੇਰ ਰਾਤ ਇੱਕ ਕੱਪੜਾ ਕਾਰੋਬਾਰੀ ਦੀ ਦੁਕਾਨ ਅਤੇ ਉਸ ਦੇ ਉੱਪਰ ਬਣੇ ਮਕਾਨ ‘ਤੇ ਅਣਪਛਾਤੇ ਨੌਜਵਾਨਾਂ ਨੇ ਫਾਇਰਿੰਗ ਕੀਤੀ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਫਾਇਰਿੰਗ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਪੁਲਿਸ ਨੇ ਮੌਕੇ ਤੋਂ ਚਾਰ ਖੋਲ ਬਰਾਮਦ ਕਰਕੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ 2 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੁੱਖ ਬਾਜ਼ਾਰ ਸਥਿਤ ਕੱਪੜਾ ਕਾਰੋਬਾਰੀ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਦੇ ਬਾਹਰ ਪਹੁੰਚੇ। ਦੋਸ਼ ਹੈ ਕਿ ਦੋਵਾਂ ਨੌਜਵਾਨਾਂ ਨੇ ਦੁਕਾਨ ਅਤੇ ਉਨ੍ਹਾਂ ਦੀ ਰਿਹਾਇਸ਼ ਵੱਲ ਕਈ ਗੋਲੀਆਂ ਚਲਾਈਆਂ। ਸੀਸੀਟੀਵੀ ਫੁਟੇਜ ਮੁਤਾਬਕ ਦੋਸ਼ੀਆਂ ਨੇ ਕਰੀਬ ਚਾਰ ਰਾਊਂਡ ਫਾਇਰ ਕੀਤੇ।ਗੋਲੀਆਂ ਦੀ ਆਵਾਜ਼ ਸੁਣ ਕੇ ਮੁੱਖ ਬਾਜ਼ਾਰ ਵਿੱਚ ਡਿਊਟੀ ‘ਤੇ ਮੌਜੂਦ ਪਹਿਰੇਦਾਰਾਂ ਨੇ ਕੁਲਦੀਪ ਕੁਮਾਰ ਲੂੰਬਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਗਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਮੌਕੇ ‘ਤੇ ਬੁਲਾਇਆ ਅਤੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ।

ਪੁਲਿਸ ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ : ਸੂਚਨਾ ਮਿਲਦਿਆਂ ਹੀ ਕਾਲਾ ਸੰਘਿਆਂ ਪੁਲਿਸ ਚੌਂਕੀ ਅਤੇ ਥਾਣਾ ਸਦਰ ਦੀ ਟੀਮ ਮੌਕੇ ‘ਤੇ ਪਹੁੰਚੀ। ਥਾਣਾ ਮੁਖੀ ਮੇਜਰ ਸਿੰਘ ਨੇ ਪੁਲਿਸ ਟੀਮ ਦੇ ਨਾਲ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਮੌਕੇ ਤੋਂ ਚਾਰ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ।

ਦੁਕਾਨ ਦੇ ਸ਼ਟਰ ਨੂੰ ਚੀਰਦੀ ਹੋਈ ਨਿਕਲੀ ਗੋਲੀ: ਦੱਸਿਆ ਗਿਆ ਹੈ ਕਿ ਫਾਇਰਿੰਗ ਦੌਰਾਨ ਇੱਕ ਗੋਲੀ ਦੁਕਾਨ ਦੇ ਸ਼ਟਰ ਨੂੰ ਚੀਰਦੀ ਹੋਈ ਅੱਗੇ ਲੱਗੇ ਟਫਨ ਗਲਾਸ ਵਿੱਚ ਜਾ ਲੱਗੀ, ਜਿਸ ਨਾਲ ਸ਼ੀਸ਼ਾ ਪੂਰੀ ਤਰ੍ਹਾਂ ਟੁੱਟ ਗਿਆ। ਹਾਲਾਂਕਿ, ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਗੋਲੀ ਨਹੀਂ ਲੱਗੀ।

ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ : ਡੀਐੱਸਪੀ ਸ਼ੀਤਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਚ ਜਾਰੀ ਹੈ। ਕਾਲਾ ਸੰਘਿਆਂ ਪੁਲਿਸ ਚੌਂਕੀ ਦੇ ਇੰਚਾਰਜ ਏਐੱਸਆਈ ਅਮਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਸੀਸੀਟੀਵੀ ਫੁਟੇਜ ਸਮੇਤ ਹੋਰ ਜ਼ਰੀਆਂ ਰਾਹੀਂ ਦੋਸ਼ੀਆਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਫਾਇਰਿੰਗ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds