Punjab

ਡੇਰਾਬੱਸੀ ‘ਚ ਅੱਧੀ ਰਾਤ ਗੁੰਡਾਗਰਦੀ

ਡੇਰਾਬੱਸੀ ਦੇ ਰਾਮਲੀਲਾ ਗਰਾਊਂਡ ਨੇੜੇ ਵੀਰਵਾਰ ਦੇਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕਰੀਬ 25 ਤੋਂ 30 ਨੌਜਵਾਨ ਕਥਿਤ ਤੌਰ ‘ਤੇ ਤਲਵਾਰਾਂ, ਡੰਡਿਆਂ ਅਤੇ ਹੋਰ ਹਥਿਆਰਾਂ ਨਾਲ ਲੈਸ ਹੋ ਕੇ ਇਕ ਦੁਕਾਨ ‘ਤੇ ਪਹੁੰਚ ਗਏ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਹਮਲਾਵਰਾਂ ਨੇ ਦੁਕਾਨ ‘ਤੇ ਕਬਜ਼ਾ ਕਰਨ ਦੀ ਨੀਅਤ ਨਾਲ ਬਿਜਲੀ ਦੇ ਮੀਟਰ ਕੱਟਣ ਸ਼ੁਰੂ ਕਰ ਦਿੱਤੇ ਅਤੇ ਟਰੈਕਟਰ ਦੀ ਮਦਦ ਨਾਲ ਸਾਹਮਣੇ ਖੜ੍ਹੀਆਂ ਗੱਡੀਆਂ ਨੂੰ ਘਸੀਟ ਕੇ ਹਟਾ ਦਿੱਤਾ, ਜਿਸ ਨਾਲ ਵਾਹਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ।ਸ਼ਿਕਾਇਤਕਰਤਾ ਈਸ਼ਵਰ ਦਾਸ ਮੁਤਾਬਕ ਘਟਨਾ ਰਾਤ ਕਰੀਬ 11 ਵਜੇ ਦੀ ਹੈ। ਉਸ ਸਮੇਂ ਇਲਾਕੇ ਦੇ ਲੋਕ ਆਪਣੇ ਘਰਾਂ ਵਿਚ ਸਨ। ਦੋਸ਼ ਹੈ ਕਿ ਹਮਲਾਵਰਾਂ ਨੇ ਟਰੈਕਟਰ ਨਾਲ ਗੱਡੀਆਂ ਖਿੱਚੀਆਂ, ਜਿਸ ਕਾਰਨ ਇਕ ਕਾਰ ਲੋਹੇ ਦੀ ਗ੍ਰਿੱਲ ਨਾਲ ਟਕਰਾ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ।

ਪੀੜਤ ਪੱਖ ਦਾ ਇਹ ਵੀ ਦੋਸ਼ ਹੈ ਕਿ ਰਸਤੇ ਵਿਚ ਲੰਘ ਰਹੇ ਲੋਕਾਂ ਨੂੰ ਵੀ ਰੋਕ ਕੇ ਤਲਵਾਰਾਂ ਅਤੇ ਹੋਰ ਹਥਿਆਰਾਂ ਨਾਲ ਧਮਕਾਇਆ ਗਿਆ। ਇਥੋਂ ਤੱਕ ਕਿ ਇਲਾਕੇ ਦੀ ਸੁਰੱਖਿਆ ਲਈ ਤਾਇਨਾਤ ਚੌਕੀਦਾਰ ਨੂੰ ਵੀ ਕਥਿਤ ਤੌਰ ‘ਤੇ ਬੰਧਕ ਬਣਾ ਕੇ ਚੁੱਪ ਰਹਿਣ ਲਈ ਧਮਕੀਆਂ ਦਿੱਤੀਆਂ ਗਈਆਂ।ਦੱਸਿਆ ਜਾ ਰਿਹਾ ਹੈ ਕਿ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।ਸੂਚਨਾ ਮਿਲਣ ‘ਤੇ ਡੇਰਾਬੱਸੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਆਪਣੇ ਕਬਜ਼ੇ ਵਿਚ ਲੈ ਕੇ ਦੋਸ਼ੀਆਂ ਦੀ ਪਛਾਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ ਅਤੇ ਸਬੂਤਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds