ਨਵ-ਵਿਆਹੇ ਜੋੜੇ ਵੱਲੋਂ ਖ਼ੁਦਕੁਸ਼ੀ!

ਖੰਨਾ ਦੇ ਪਿੰਡ ਬੂਥਗੜ੍ਹ ’ਚ ਇਕ ਨਵ-ਵਿਆਹੇ ਜੋੜੇ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ ….ਪਰਿਵਾਰ ਦੇ ਦੋਸ਼ਾਂ ਮੁਤਾਬਕ ਪਿੰਡ ਦੀ ਇੱਕ ਔਰਤ ਵੱਲੋਂ ਬਲੈਕਮੇਲਿੰਗ ਤੇ ਮਾਨਸਿਕ ਤੰਗ-ਪਰੇਸ਼ਾਨੀ ਕਾਰਨ ਪਹਿਲਾਂ ਨੌਜਵਾਨ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ ਜਦਕਿ ਕੁਝ ਸਮੇਂ ਬਾਅਦ ਪਤੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਣ ਕਾਰਨ ਉਸ ਦੀ ਪਤਨੀ ਨੇ ਵੀ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ…. ਮ੍ਰਿਤਕਾਂ ਦੀ ਪਛਾਣ ਪਿੰਡ ਬੂਥਗੜ੍ਹ ਦੇ ਰਹਿਣ ਵਾਲੇ ਇੰਜ. ਗੁਰਕਰਮਦੀਪ ਸਿੰਘ ਭੱਟੀ (31) ਤੇ ਉਸਦੀ ਪਤਨੀ ਜੈਸਮੀਨ ਨਾਗਰਾ (23) ਵਜੋਂ ਹੋਈ ਹੈ…. ਦੋਵਾਂ ਦਾ ਕਰੀਬ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ…. ਗੁਰਕਰਮਦੀਪ ਸਿੰਘ ਪੇਸ਼ੇ ਵੱਜੋਂ ਆਰਕੀਟੈਕਟ ਸੀ… ਉਹ ਕੁਝ ਸਮਾਂ ਵਿਦੇਸ਼ ਲਗਾ ਕੇ ਵੀ ਆਇਆ ਸੀ ਤੇ ਖੰਨਾ ’ਚ ਆਰਕੀਟੈਕਟ ਵੱਜੋਂ ਆਪਣਾ ਕਾਰੋਬਾਰ ਵੀ ਕਰਦਾ ਸੀ…ਥਾਣਾ ਸਦਰ ਖੰਨਾ ਦੀ ਪੁਲਿਸ ਵੱਲੋਂ ਮ੍ਰਿਤਕ ਇੰਜ. ਗੁਰਕਰਮਦੀਪ ਸਿੰਘ ਦੀ ਮਾਤਾ ਛਿੰਦਰਪਾਲ ਕੌਰ ਦੇ ਬਿਆਨਾਂ ’ਤੇ ਨਵਜੋਤ ਕੌਰ ਉਰਫ਼ ਦੀਪ ਪਤਨੀ ਦਵਿੰਦਰ ਸਿੰਘ ਵਾਸੀ ਪਿੰਡ ਬੂਥਗੜ੍ਹ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ…ਪੋਸਟ ਮਾਰਟਮ ਤੋਂ ਬਾਅਦ ਪਤ ਪਤਨੀ ਦੋਵਾਂ ਦਾ ਇਕੱਠਿਆਂ ਸਸਕਾਰ ਕੀਤਾ ਗਿਆ… ਪਤੀ-ਪਤਨੀ ਦੀ ਇਕੱਠੀ ਮੌਤ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ… ਪਤੀ-ਪਤਨੀ ਦੇ ਇੱਕਠੇ ਸਿਵੇ ਬਲ਼ਦੇ ਦੇਖ ਹਰੇਕ ਅੱਖ ਨਮ ਹੋ ਗਈ ਤੇ ਮਾਹੌਲ ਗ਼ਮਗੀਨ ਹੋ ਗਿਆ ਸੀ…

Exit mobile version