Punjab

ਨੌਜਵਾਨ ਦੀ ਸ਼ੱਕੀ ਹਾਲਤ ‘ਚ ਲਾਸ਼ ਬਰਾਮਦ

ਨੌਜਵਾਨ ਦੀ ਸ਼ੱਕੀ ਹਾਲਤ ‘ਚ ਲਾਸ਼ ਬਰਾਮਦ

ਬਰਨਾਲਾ ਦੇ ਕਚਿਹਰੀ ਚੌਕ ਦੇ ਬਿਲਕੁਲ ਨਜ਼ਦੀਕ ਅੱਜ ਉਸ ਵੇਲੇ ਸਨਸਨੀ ਫੈਲ ਗਈ। ਜਦੋਂ ਇਕ ਅਣਪਛਾਤੇ ਨੌਜਵਾਨ ਦੀ ਸ਼ੱਕੀ ਹਾਲਤ ‘ਚ ਲਾਸ਼ ਬਰਾਮਦ ਹੋਈ। ਦਿਨ-ਦਿਹਾੜੇ ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਤੇ ਸੰਵੇਦਨਸ਼ੀਲ ਇਲਾਕੇ ‘ਚੋਂ ਲਾਸ਼ ਮਿਲਣ ਦੀ ਇਸ ਘਟਨਾ ਨੇ ਸਥਾਨਕ ਥਾਣਾ ਸਿਟੀ-2 ਬਰਨਾਲਾ ਦੀ ਪੁਲਿਸ ਦੀ ਮੁਸਤੈਦੀ ਤੇ ਗਸ਼ਤ ਦੇ ਦਾਅਵਿਆਂ ‘ਤੇ ਇਕ ਵਾਰ ਫਿਰ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਰਾਹਗੀਰਾਂ ਤੇ ਆਸਪਾਸ ਦੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ। ਭਾਵੇਂ ਪੁਲਿਸ ਪ੍ਰਸ਼ਾਸਨ ਵੱਲੋਂ ਅਜੇ ਤਕ ਮੌਤ ਦੇ ਅਸਲ ਕਾਰਨਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ਤੇ ਨਾ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਰੂਪ ‘ਚ ਕੁਝ ਕਿਹਾ ਜਾ ਸਕਦਾ ਹੈ। ਪਰ ਮੌਕੇ ‘ਤੇ ਮੌਜੂਦ ਰਾਹਗੀਰਾਂ ‘ਚ ਇਹ ਚਰਚਾ ਆਮ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਜਾਪਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਸਖਤੀ ਦੇ ਬਾਵਜੂਦ ਨੌਜਵਾਨ ਪੀੜ੍ਹੀ ਮੌਤ ਦੇ ਮੂੰਹ ‘ਚ ਜਾ ਰਹੀ ਹੈ। ਕਚਹਿਰੀ ਚੌਕ ਵਰਗੇ ਪ੍ਰਮੁੱਖ ਹਿੱਸੇ, ਜਿਥੇ ਆਮ ਤੌਰ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪੁਲਿਸ ਦੀ ਆਵਾਜਾਈ

ਥਾਣਾ ਸਿਟੀ-2 ਦੀ ਪੁਲਿਸ ਸ਼ਹਿਰ ਅੰਦਰ ਸ਼ੱਕੀ ਅਨਸਰਾਂ ਦੀ ਹਲਚਲ ‘ਤੇ ਨਜ਼ਰ ਰੱਖਣ ‘ਚ ਨਾਕਾਮ ਸਾਬਤ ਹੋ ਰਹੀ ਹੈ। ਮੁੱਖ ਮਾਰਗਾਂ ‘ਤੇ ਜਨਤਕ ਥਾਵਾਂ ‘ਤੇ ਪੁਲਿਸ ਦੀ ਗਸ਼ਤ ਨਾਮਾਤਰ ਹੋਣ ਕਾਰਨ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।ਐੱਸਐੱਚਓ ਥਾਣਾ ਸਿਟੀ-2 ਬਰਨਾਲਾ ਦੇ ਸਟੇਸ਼ਨ ਹਾਊਸ ਅਫ਼ਸਰ ਚਰਨਜੀਤ ਸਿੰਘ ਨਾਲ ਸੰਪਰਕ ਕਰਨ ‘ਤੇ ਪਹਿਲਾਂ ਉਨ੍ਹਾਂ ਨੇ ਫੋਨ ਹੋਲਡ ਕਰ ਕੇ ਮਾਮਲੇ ਦੀ ਜਾਣਕਾਰੀ ਦੇਣ ਤੋਂ ਟਾਲਾ ਵੱਟਣ ਦੀ ਕੋਸ਼ਿਸ਼ ਕੀਤੀ। ਪਰ ਬਾਅਦ ‘ਚ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਵਾਰਸ ਆਉਣ ਤੋਂ ਬਾਅਦ ਕਾਰਵਾਈ ਕਰਨ ਤੇ ਨੌਜਵਾਨ ਪਿੰਡ ਧੌਲਾ ਦਾ ਵਸਨੀਕ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗਣ ਬਾਰੇ ਦੱਸਦਿਆਂ ਫੋਨ ਹੋਲਡ ਕਰਕੇ ਕੱਟਣ ਨੂੰ ਤਰਜੀਹ ਦਿੱਤੀ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds