BREAKING

Punjab

ਮਜੀਠੀਆ ਤੇ ਖਹਿਰਾ ‘ਤੇ ਵੱਡੀ ਕਾਰਵਾਈ,ਪੰਜਾਬ ਦੀ ਸਿਆਸਤ ‘ਚ ਆਇਆ ਭੂਚਾਲ!

ਮਜੀਠੀਆ ਤੇ ਖਹਿਰਾ ‘ਤੇ ਵੱਡੀ ਕਾਰਵਾਈ,ਪੰਜਾਬ ਦੀ ਸਿਆਸਤ ‘ਚ ਆਇਆ ਭੂਚਾਲ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਦੋਵਾਂ ਤੋਂ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਨੋਟਿਸ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਦੋਵਾਂ ਨੇ ਅਜਿਹਾ ਨਾ ਕੀਤਾ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਪੂਰਾ ਮਾਮਲਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਇੱਕ ਜਬਰ-ਜ਼ਨਾਹ (ਰੇਪ) ਦੇ ਕੇਸ, ਜਿਸ ਵਿੱਚ ਗੁਰ ਚਹਿਲ ਨੂੰ ਮੁੱਖ ਮੁਲਜ਼ਮ ਦੱਸਿਆ ਗਿਆ ਸੀ, ਨੂੰ ਦਬਾਉਣ ਅਤੇ ਇੱਕ ਵਪਾਰੀ ਖ਼ਿਲਾਫ਼ ਮਾਮਲਾ ਰੱਦ ਕਰਵਾਉਣ ਲਈ ਕਥਿਤ ਤੌਰ ‘ਤੇ ₹5 ਕਰੋੜ ਦੀ ਮੰਗ ਕੀਤੀ ਸੀ।

2 ਸਤੰਬਰ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਕਥਿਤ ਆਡੀਓ-ਵੀਡੀਓ ਪੋਸਟ ਕੀਤੀ ਸੀ। ਮਜੀਠੀਆ ਨੇ ਦਾਅਵਾ ਕੀਤਾ ਕਿ ਇਸ ਵਿੱਚ ਮੁਲਜ਼ਮ ਨਾਲ ਜੁੜੇ ਕਥਿਤ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਦੇ ਰਿਸ਼ਤੇਦਾਰ ਵਿਚਕਾਰ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਗੱਲਬਾਤ ਹੈ।

ਦੂਜੇ ਪਾਸੇ, ਸੁਖਪਾਲ ਸਿੰਘ ਖਹਿਰਾ ਨੇ ਕਿਹਾ, “ਅੱਜ ਮੈਨੂੰ ਸੀਐੱਮ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਇੱਕ ਕਾਨੂੰਨੀ ਨੋਟਿਸ ਮਿਲਿਆ ਹੈ। ਮੈਂ ਇਸ ਨੋਟਿਸ ਦਾ ਕੋਈ ਜਵਾਬ ਨਹੀਂ ਦੇਵਾਂਗਾ ਅਤੇ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਮੇਰੇ ਖ਼ਿਲਾਫ਼ ਮਾਨਹਾਨੀ ਦਾ ਕੇਸ ਜਾਂ ਉਨ੍ਹਾਂ ਦੀ ‘ਪੁਲਿਸ ਸਟੇਟ’ ਜੋ ਵੀ ਕਾਰਵਾਈ ਕਰ ਸਕਦੀ ਹੈ, ਕਰ ਲਵੇ।”

ਜਾਣੋ ਕੀ ਹੈ ਪੂਰਾ ਮਾਮਲਾ:
ਅਗਸਤ 2026 ਵਿੱਚ ਸੀਐੱਮ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਨੇ ਦੋਸ਼ ਲਾਏ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਡਾ. ਗੁਰਪ੍ਰੀਤ ਨੇ ਕਥਿਤ ਤੌਰ ‘ਤੇ ਇੱਕ ਜਬਰ-ਜ਼ਨਾਹ ਦੇ ਮਾਮਲੇ ਵਿੱਚ ਮੁਲਜ਼ਮ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਸੀ, ਅਤੇ ਇੱਕ ਵਪਾਰੀ ਖ਼ਿਲਾਫ਼ ਦਰਜ ਮਾਮਲੇ ਨੂੰ ਰੱਦ ਕਰਵਾਉਣ ਵਿੱਚ ਮਦਦ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਸੀ ਕਿ ਡਾ. ਗੁਰਪ੍ਰੀਤ ਦਾ ਇੱਕ ਕਰੀਬੀ ਰਿਸ਼ਤੇਦਾਰ ਮੁਲਜ਼ਮ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਉਸ ਨੂੰ ਪੈਸੇ ਦੇਣ ਅਤੇ ਆਪਣੀ ਜਾਨ ਬਚਾਉਣ ਲਈ ਪ੍ਰੇਸ਼ਾਨ ਕਰ ਰਿਹਾ ਸੀ।

23 ਅਗਸਤ ਨੂੰ ਡਾ. ਗੁਰਪ੍ਰੀਤ ਕੌਰ ਨੇ ਸੇਵਾਮੁਕਤ ਜੱਜ ਰਣਜੀਤ ਸਿੰਘ ਨੂੰ ਨੋਟਿਸ ਭੇਜਦਿਆਂ 5 ਕਰੋੜ ਰੁਪਏ ਦੇ ਦੋਸ਼ਾਂ ਨੂੰ ਖਾਰਜ ਕੀਤਾ ਸੀ। ਕਾਨੂੰਨੀ ਨੋਟਿਸ ਵਿੱਚ ਰਿਟਾਇਰਡ ਜਸਟਿਸ ਰਣਜੀਤ ਸਿੰਘ ਤੋਂ ਆਪਣੇ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਸੀ, ਜਿਸ ਲਈ 24 ਘੰਟਿਆਂ ਦੀ ਸੀਮਾ ਦਿੱਤੀ ਗਈ ਸੀ। ਨੋਟਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦੋਸ਼ ਲਾਉਣ ਵਾਲੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਰਿਸ਼ਤੇਦਾਰ ਹਨ ਅਤੇ ਇਹਨਾਂ ਦੋਸ਼ਾਂ ਪਿੱਛੇ ਸਿਆਸੀ ਮੰਸ਼ਾ ਹੈ।

2 ਸਤੰਬਰ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਕਥਿਤ ਆਡੀਓ-ਵੀਡੀਓ ਸ਼ੇਅਰ ਕੀਤੀ ਗਈ ਸੀ। ਮਜੀਠੀਆ ਨੇ ਦਾਅਵਾ ਕੀਤਾ ਕਿ ਇਸ ਵਿੱਚ ਮੁਲਜ਼ਮ ਨਾਲ ਜੁੜੇ ਕਥਿਤ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਦੇ ਰਿਸ਼ਤੇਦਾਰ ਵਿਚਕਾਰ ਪੈਸਿਆਂ ਦੇ ਲੈਣ-ਦੇਣ, ਪਟਿਆਲਾ ਜੇਲ੍ਹ ਵਿੱਚ ਮੁਲਜ਼ਮ ਨੂੰ ਕਥਿਤ ਸਹੂਲਤਾਂ ਦੇਣ ਅਤੇ ਮੁੱਖ ਮੰਤਰੀ ਨਿਵਾਸ ਵਿੱਚ ਮੁਲਾਕਾਤ ਨਾਲ ਸਬੰਧਤ ਗੱਲਬਾਤ ਹੈ।

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ 2 ਸਤੰਬਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮਜੀਠੀਆ ਵਾਲਾ ਹੀ ਇੱਕ ਆਡੀਓ ਰਿਕਾਰਡਿੰਗ ਦਾ ਵੀਡੀਓ ਸ਼ੇਅਰ ਕੀਤਾ ਸੀ। ਜਿਸ ਵਿੱਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਸਵਾਲ ਕੀਤਾ ਕਿ ਕੀ ਉਹ 5 ਕਰੋੜ ਰੁਪਏ ਮੰਗਣ ਵਾਲੇ ਅਮਰਦੀਪ ਗਰੇਵਾਲ ਖ਼ਿਲਾਫ਼ ਕਾਰਵਾਈ ਕਰਨਗੇ। ਖਹਿਰਾ ਨੇ ਦਾਅਵਾ ਕੀਤਾ ਕਿ ਅਮਰਦੀਪ ਦਾ ਕਥਿਤ ਆਡੀਓ ਅਤੇ ਡਾ. ਗੁਰਪ੍ਰੀਤ ਕੌਰ ਨਾਲ ਕਥਿਤ ਸੀਸੀਟੀਵੀ ਫੁਟੇਜ ਇਸ ਮਾਮਲੇ ਨਾਲ ਜੁੜੇ ਹੋਏ ਹਨ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds