BREAKING

AmritsarPunjab

ਸ਼ਹੀਦ ASI ਹਰਜੀਤ ਸਿੰਘ ਦਾ ਕਾਤਲ ਪੁਲਿਸ ਮੁਕਾਬਲੇ ‘ਚ ਢੇਰ

ਸ਼ਹੀਦ ASI ਹਰਜੀਤ ਸਿੰਘ ਦਾ ਕਾਤਲ ਪੁਲਿਸ ਮੁਕਾਬਲੇ ‘ਚ ਢੇਰ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਥਾਣਾ ਗੇਟ ਹਕੀਮਾ ਅਧੀਨ ਆਉਂਦੀ ਦਾਣਾ ਮੰਡੀ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ASI ਹਰਜੀਤ ਸਿੰਘ (ਨੰਬਰ 1599/ਅੰਮ੍ਰਿਤਸਰ ਸਿਟੀ) ਦੇ ਕਤਲ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਮੁੱਖ ਮੁਲਜ਼ਮ ਦੀਪਕ ਸਿੰਘ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ 18 ਸਤੰਬਰ ਨੂੰ ਵਾਪਰੀ ਇਸ ਵਾਰਦਾਤ ਦੇ ਸਬੰਧ ਵਿੱਚ ਦਰਜ FIR ਨੰਬਰ 281 ਦੀ ਜਾਂਚ ਕਰਦਿਆਂ ਪੁਲਿਸ ਟੀਮਾਂ ਨੇ ਤਕਨੀਕੀ ਇਨਪੁਟਸ ਅਤੇ ਸਥਾਨਕ ਨੈੱਟਵਰਕ ਦੀ ਮਦਦ ਨਾਲ ਮੁਲਜ਼ਮ ਦੀਪਕ ਸਿੰਘ, ਵਾਸੀ ਮੂਲੇਚੱਕ (ਅੰਮ੍ਰਿਤਸਰ) ਦੀ ਪਛਾਣ ਕਰ ਕੇ ਉਸ ਦੀ ਘੇਰਾਬੰਦੀ ਕੀਤੀ ਸੀ।

ਆਪ੍ਰੇਸ਼ਨ ਦੌਰਾਨ ਮੁਲਜ਼ਮ ਨੇ ਨਾਕੇ ‘ਤੇ ਤਾਇਨਾਤ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਸਵੈ-ਰੱਖਿਆ ਵਿੱਚ ਕੀਤੀ ਗਈ ਜਵਾਬੀ ਫ਼ਾਇਰਿੰਗ ਦੌਰਾਨ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਸ ਦੌਰਾਨ ਉਸ ਦਾ ਇੱਕ ਹੋਰ ਸਾਥੀ ਹਨੇਰੇ ਦਾ ਫ਼ਾਇਦਾ ਚੁੱਕ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮੌਕੇ ਤੋਂ ਇੱਕ .30 ਬੋਰ ਪਿਸਤੌਲ, 2 ਮੈਗਜ਼ੀਨ, 8 ਜ਼ਿੰਦਾ ਕਾਰਤੂਸ, ਮੋਬਾਈਲ ਫ਼ੋਨ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ। ਫ਼ਰਾਰ ਸਾਥੀ ਦੀ ਭਾਲ ਲਈ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਅਤੇ ਛਾਪੇਮਾਰੀ ਜਾਰੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds