BREAKING

AmritsarPunjab

ਅੰਮ੍ਰਿਤਸਰ ‘ਚ ਨਜਾਇਜ਼ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ!

ਅੰਮ੍ਰਿਤਸਰ ‘ਚ ਨਜਾਇਜ਼ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ!

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਭਾਂਡਾ ਫੋੜਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਦੋ AK-47 ਰਾਈਫ਼ਲਾਂ, ਤਿੰਨ ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਮੁਤਾਬਕ, ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ ਵਿੱਚ ਸਨ। ਮੁਲਜ਼ਮਾਂ ‘ਤੇ ਪੰਜਾਬ ਵਿੱਚ ਸਰਗਰਮ ਅਪਰਾਧਿਕ ਅਨਸਰਾਂ ਤੱਕ ਨਜਾਇਜ਼ ਹਥਿਆਰ ਪਹੁੰਚਾਉਣ ਵਿੱਚ ਸ਼ਾਮਲ ਹੋਣ ਦਾ ਖ਼ਦਸ਼ਾ ਹੈ।

ਮੁਲਜ਼ਮਾਂ ਦੇ ਬੈਕਵਰਡ-ਫ਼ਾਰਵਰਡ ਲਿੰਕਾਂ ਦੀ ਜਾਂਚ ‘ਚ ਜੁਟੀ ਪੁਲਿਸ
ਇਸ ਮਾਮਲੇ ਵਿੱਚ ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਚ ਐੱਫ.ਆਈ.ਆਰ. (FIR) ਦਰਜ ਕੀਤੀ ਗਈ ਹੈ। ਪੁਲਿਸ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਪੂਰੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਜਾਂਚ ਦੌਰਾਨ ਪੁਲਿਸ ਮੁਲਜ਼ਮਾਂ ਦੇ ਬੈਕਵਰਡ ਅਤੇ ਫ਼ਾਰਵਰਡ ਲਿੰਕ ਵੀ ਫਰੋਲ ਰਹੀ ਹੈ। ਇਸ ਦਾ ਮਕਸਦ ਇਹ ਪਤਾ ਲਗਾਉਣਾ ਹੈ ਕਿ ਮੁਲਜ਼ਮਾਂ ਨੂੰ ਹਥਿਆਰ ਕਿੱਥੋਂ ਮਿਲਦੇ ਸਨ।

ਤਸਕਰੀ ਦੇ ਕੁਨੈਕਸ਼ਨ ਦੀ ਵੀ ਜਾਂਚ
ਇਸ ਦੇ ਨਾਲ ਹੀ ਵਿਦੇਸ਼ ਵਿੱਚ ਬੈਠੇ ਹਥਿਆਰ ਤਸਕਰ ਨਾਲ ਮੁਲਜ਼ਮਾਂ ਦੇ ਸੰਪਰਕ ਅਤੇ ਸਰਹੱਦ ਪਾਰ ਤੋਂ ਹੁੰਦੀ ਹਥਿਆਰਾਂ ਦੀ ਤਸਕਰੀ ਦੇ ਕੁਨੈਕਸ਼ਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਖ਼ਦਸ਼ਾ ਹੈ ਕਿ ਇਸ ਨੈੱਟਵਰਕ ਦਾ ਘੇਰਾ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਤੱਕ ਹੀ ਸੀਮਤ ਨਹੀਂ ਹੋ ਸਕਦਾ। ਇਸ ਲਈ ਪੁੱਛਗਿੱਛ ਅਤੇ ਜਾਂਚ ਦੇ ਆਧਾਰ ‘ਤੇ ਇਸ ਨਜਾਇਜ਼ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds