AmritsarPunjab

ਅੰਮ੍ਰਿਤਸਰ ‘ਚ ਵੱਡਾ ਐਨਕਾਊਂਟਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਖਲਚੀਆਂ ਇਲਾਕੇ ਵਿੱਚ ਐਨਕਾਊਂਟਰ ਦੌਰਾਨ ਦੋ ਕਥਿਤ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਨੌਜਵਾਨ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠ ਕੇ ਗੈਂਗ ਚਲਾਉਣ ਵਾਲੇ ਅਮਨਦੀਪ ਸਿੰਘ ਉਰਫ਼ ਮੰਨਾ ਦੇ ਦੋ ਸ਼ੂਟਰ ਖਲਚੀਆਂ ਇਲਾਕੇ ਵਿੱਚ ਮੌਜੂਦ ਹਨ। ਸੂਚਨਾ ਦੇ ਆਧਾਰ ”ਤੇ ਪੁਲਿਸ ਨੇ ਤਕਨੀਕੀ ਸਾਧਨਾਂ ਅਤੇ ਆਪਣੇ ਸੂਤਰਾਂ ਦੀ ਮਦਦ ਨਾਲ ਦੋਵੇਂ ਮੁਲਜ਼ਮਾਂ ਨੂੰ ਟਰੇਸ ਕੀਤਾ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds