Punjab

ਅੰਮ੍ਰਿਤਸਰ ‘ਚ 280 ਡਰੱਗ ਕੇਸਾਂ ਵਿੱਚ ਜ਼ਬਤ ਨਸ਼ਾ ਹੋਇਆ ਨਸ਼ਟ

ਅੰਮ੍ਰਿਤਸਰ ‘ਚ 280 ਡਰੱਗ ਕੇਸਾਂ ਵਿੱਚ ਜ਼ਬਤ ਨਸ਼ਾ ਹੋਇਆ ਨਸ਼ਟ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਐਨ.ਡੀ.ਪੀ.ਐਸ. (NDPS) ਐਕਟ ਤਹਿਤ ਦਰਜ 280 ਮਾਮਲਿਆਂ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਨਸ਼ਟ ਕਰ ਦਿੱਤਾ। ਇਹ ਕਾਰਵਾਈ ਖੰਨਾ ਪੇਪਰ ਮਿੱਲ ਵਿੱਚ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਹੇਠ ਕੀਤੀ ਗਈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਨਾਲ-ਨਾਲ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਵੀ ਬਹੁਤ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਜਿਨ੍ਹਾਂ 280 ਮਾਮਲਿਆਂ ਵਿੱਚ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਦਾ ਨਿਪਟਾਰਾ ਕੀਤਾ ਗਿਆ, ਉਨ੍ਹਾਂ ਵਿੱਚ 12.9 ਕਿਲੋਗ੍ਰਾਮ ਹੈਰੋਇਨ, ਲੱਖਾਂ ਨਸ਼ੀਲੇ ਕੈਪਸੂਲ ਅਤੇ ਗੋਲੀਆਂ, 4.38 ਲੱਖ ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ, 12 ਕਿਲੋਗ੍ਰਾਮ ਭੁੱਕੀ (ਪੋਸਤ), 3.15 ਕਿਲੋਗ੍ਰਾਮ ਸਮੈਕ ਤੋਂ ਇਲਾਵਾ ਚਰਸ, ਗਾਂਜਾ, ਭੰਗ ਅਤੇ ਹੋਰ ਨਸ਼ੀਲੇ ਪਦਾਰਥ ਸ਼ਾਮਲ ਸਨ।

ਡਰੋਨ ਰਾਹੀਂ ਹੋ ਰਹੀ ਤਸਕਰੀ ਵੱਡੀ ਚੁਣੌਤੀ: ਗੁਰਪ੍ਰੀਤ ਸਿੰਘ ਭੁੱਲਰ
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਹੋਣ ਵਾਲੀ ਨਸ਼ਾ ਤਸਕਰੀ ਪੰਜਾਬ ਪੁਲਿਸ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਇਸ ਦੇ ਬਾਵਜੂਦ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਕੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕ ਰਹੀ ਹੈ।

ਨਸ਼ੀਲੇ ਪਦਾਰਥਾਂ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਸਹੂਲਤ ਹੋਵੇਗੀ
ਪਹਿਲੀ ਜਨਵਰੀ 2026 ਤੋਂ ਹੁਣ ਤੱਕ ਕੁੱਲ 2,176 ਐਨ.ਡੀ.ਪੀ.ਐਸ. (NDPS) ਮਾਮਲਿਆਂ ਵਿੱਚ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਦਾ ਕਾਨੂੰਨੀ ਪ੍ਰਕਿਰਿਆ ਤਹਿਤ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਨਾਲ ਪੁਲਿਸ ਥਾਣਿਆਂ ਅਤੇ ਮਾਲਖਾਨਿਆਂ ਵਿੱਚ ਜਗ੍ਹਾ ਖਾਲੀ ਹੋਈ ਹੈ ਅਤੇ ਭਵਿੱਖ ਵਿੱਚ ਜ਼ਬਤ ਕੀਤੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਸਹੂਲਤ ਹੋਵੇਗੀ।

ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ
ਇਹ ਪੂਰੀ ਕਾਰਵਾਈ ਡਰੱਗ ਡਿਸਪੋਜ਼ਲ ਕਮੇਟੀ ਦੇ ਚੇਅਰਮੈਨ ਡੀ.ਸੀ.ਪੀ. ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ, ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਜਗਵਿੰਦਰ ਸਿੰਘ, ਏ.ਸੀ.ਪੀ. ਡਿਟੈਕਟਿਵ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਾਨੂੰਨੀ ਪ੍ਰੋਟੋਕਾਲ ਤਹਿਤ ਪੂਰੀ ਕੀਤੀ ਗਈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds