Punjab

ਅੰਮ੍ਰਿਤਸਰ ਦਾ ਅਮਰਜੋਤ ਕਤਲ ਕਾਂਡ… 2 ਸ਼ੂਟਰ ਗ੍ਰਿਫ਼ਤਾਰ !

ਅੰਮ੍ਰਿਤਸਰ ਦੇ ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਮਹਿਸਮਪੁਰ ਵਿੱਚ 17 ਸਾਲਾ ਨੌਜਵਾਨ ਅਮਰਜੋਤ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕਰੀਬ 60 ਦਿਨਾਂ ਦੀ ਜਾਂਚ ਅਤੇ ਲਗਾਤਾਰ ਛਾਪੇਮਾਰੀ ਤੋਂ ਬਾਅਦ ਥਾਣਾ ਮਹਿਤਾ ਪੁਲਿਸ ਨੇ ਇਸ ਵਾਰਦਾਤ ਵਿੱਚ ਸ਼ਾਮਲ 2 ਮੁੱਖ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇੱਕ ਮੁਲਜ਼ਮ ਹਾਲੇ ਵੀ ਫ਼ਰਾਰ ਹੈ, ਜਿਸ ਦੀ ਭਾਲ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।ਥਾਣਾ ਮਹਿਤਾ ਦੀ ਐੱਸਐੱਚਓ ਸਿਮਰਨਜੀਤ ਕੌਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਜਤ ਉਰਫ਼ ਖੁੰਡਾ ਅਤੇ ਆਰਿਆਨ ਵਜੋਂ ਹੋਈ ਹੈ, ਜੋ ਸਕੇ ਭਰਾ ਹਨ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਦੋਵੇਂ ਮੁਲਜ਼ਮ ਕਿਸੇ ਹੋਰ ਮਾਮਲੇ ਵਿੱਚ ਚੰਡੀਗੜ੍ਹ ਦੀ ਮਾਡਲ ਜੇਲ੍ਹ ਵਿੱਚ ਬੰਦ ਸਨ। ਅਮਰਜੋਤ ਕਤਲ ਕਾਂਡ ਵਿੱਚ ਨਾਮਜ਼ਦ ਹੋਣ ਕਾਰਨ ਉਨ੍ਹਾਂ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ।ਪੁਲਿਸ ਪੁੱਛਗਿੱਛ ਵਿੱਚ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸ਼ਗਨਪ੍ਰੀਤ ਨਾਮਕ ਵਿਅਕਤੀ ਦੇ ਕਹਿਣ ’ਤੇ ਮਹਿਤਾ ਆਏ ਸਨ, ਜਿੱਥੇ ਉਨ੍ਹਾਂ ਦੀ ਮੁਲਾਕਾਤ ਗੁਰਪ੍ਰੀਤ ਸਿੰਘ ਉਰਫ਼ ਬੌਬੀ ਨਾਲ ਹੋਈ।

ਇਸ ਤੋਂ ਬਾਅਦ ਤਿੰਨਾਂ ਨੇ ਮਿਲ ਕੇ ਅਮਰਜੋਤ ਦੀ ਪਿੰਡ ਜਲਾਲ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੁਲਜ਼ਮਾਂ ਦੇ ਮੁਤਾਬਕ ਵਾਰਦਾਤ ਤੋਂ ਬਾਅਦ ਗੁਰਪ੍ਰੀਤ ਸਿੰਘ ਉਰਫ਼ ਬੌਬੀ ਨੇ ਉਨ੍ਹਾਂ ਤੋਂ ਪਿਸਤੌਲ ਵਾਪਸ ਲੈ ਲਈ ਅਤੇ ਉਨ੍ਹਾਂ ਨੂੰ 8,500 ਰੁਪਏ ਦੇ ਕੇ ਬੱਸ ਰਾਹੀਂ ਅੰਮ੍ਰਿਤਸਰ ਵਾਪਸ ਭੇਜ ਦਿੱਤਾ।ਇਸ ਹੱਤਿਆ ਦੇ ਪਿੱਛੇ ਦੀ ਅਸਲੀ ਵਜ੍ਹਾ ਅਜੇ ਤੱਕ ਸਪਸ਼ਟ ਨਹੀਂ ਹੋ ਸਕੀ ਹੈ ਅਤੇ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਇਸ ਸਨਸਨੀਖੇਜ਼ ਕਤਲ ਕਾਂਡ ਵਿੱਚ ਹੁਣ ਤੱਕ ਕੁੱਲ 6 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ। ਪੁਲਿਸ ਦਾ ਕਹਿਣਾ ਹੈ ਕਿ ਫਰਾਰ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਜਾਰੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds