ਕੇਂਦਰ ਸਰਕਾਰ ਵੱਲੋਂ ਪੰਜਾਬੀਆਂ ਲਈ ਚੰਗੀ ਖਬਰ! ਲੋਕਾਂ ਲਈ 240 ਕਰੋੜ ਰੁਪਏ ਦੀ ਦੂਜੀ ਕਿਸ਼ਤ ਕੀਤੀ ਜਾਰੀ

ਪੰਜਾਬ ਵਿੱਚ ਹੜ੍ਹਾਂ ਨੇ ਹੁਣ ਤੱਕ ਬਹੁਤ ਨੁਕਸਾਨ ਕੀਤਾ ਹੈ | ਜਿਸ ਕਰਕੇ ਕਿੰਨੇ ਹੀ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਤੇ ਕਿੰਨੇ ਹੀ ਲੋਕ ਬੇਘਰ ਹੋ ਗਏ | ਤੇ ਹੁਣ ਵੀ ਪਾਣੀ ਉਤਰਨ ਤੋਂ ਬਾਅਦ ਲੋਕ ਵਾਪਸ ਆਪਣੀ ਜ਼ਿੰਦਗੀ ਨੂੰ ਪਟਰੀ ‘ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ  ਤੇ ਇਸੇ ਦੇ ਤਹਿਤ ਹੁਣ ਕੇਂਦਰ ਸਰਕਾਰ ਨੇ ਰਾਜ ਆਫ਼ਤ ਪ੍ਰਤੀਕਿਰਿਆ ਫੰਡ (SDRF) ਦੇ ਤਹਿਤ ਵਿੱਤੀ ਵਰ੍ਹਾ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਦੀ ਐਡਵਾਂਸ ਕਿਸ਼ਤ ਜਾਰੀ ਕਰ ਦਿੱਤੀ ਹੈ। ਰਾਜ ਵਿੱਚ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਨੇ ਇਹ ਰਕਮ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਨੂੰ ਵੀ 198 ਕਰੋੜ ਰੁਪਏ ਦੀ ਰਾਜ ਐਡਵਾਂਸ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਲੋਕਾਂ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ

ਦੋਵੇਂ ਰਾਜਾਂ ਵਿੱਚ ਚੱਲ ਰਹੇ ਰਾਹਤ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਇਹ ਰਕਮ ਜਾਰੀ ਕੀਤੀ ਗਈ ਹੈ। ਕੇਂਦਰ ਨੇ ਭਾਰਤੀ ਰਿਜ਼ਰਵ ਬੈਂਕ (RBI) ਨੂੰ ਹਦਾਇਤ ਦਿੱਤੀ ਹੈ ਕਿ ਉਹ ਇਹ ਰਕਮ ਤੁਰੰਤ ਸੰਬੰਧਤ ਰਾਜ ਸਰਕਾਰਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਾਵੇ, ਤਾਂ ਜੋ ਆਫ਼ਤ ਪ੍ਰਬੰਧਨ ਅਤੇ ਰਾਹਤ ਕਾਰਜਾਂ ਵਿੱਚ ਇਸਦਾ ਸਮੇਂ ਸਿਰ ਇਸਤੇਮਾਲ ਕੀਤਾ ਜਾ ਸਕੇ। ਗ੍ਰਹਿ ਮੰਤਰਾਲੇ ਦੀ ਸਿਫਾਰਸ਼ ‘ਤੇ ਇਹ ਰਕਮ ਜਾਰੀ ਕੀਤੀ ਗਈ ਹੈ। ਪੱਤਰ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਫੰਡ ਦਾ ਇਸਤੇਮਾਲ ਕੇਵਲ SDRF ਅਤੇ NDRF ਦੇ ਸੰਚਾਲਨ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੀ ਕੀਤਾ ਜਾਵੇਗਾ, ਜੋ ਕਿ 15ਵੇਂ ਵਿੱਤੀ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਤਿਆਰ ਕੀਤੇ ਗਏ ਹਨ।

ਜ਼ਮੀਨ ‘ਤੇ ਖੜ੍ਹੀ ਫਸਲ ਨੂੰ ਵੱਡਾ ਨੁਕਸਾਨ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਖੇਤੀਬਾੜੀ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਕੇਵੀਵਾਈ) ਤਹਿਤ 151 ਕਰੋੜ ਰੁਪਏ ਜਾਰੀ ਕੀਤੇ ਜਾਣ। ਮੰਗਲਵਾਰ ਨੂੰ ਨਵੀਂ ਦਿੱਲੀ ‘ਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਾਰਾਜ ਸਿੰਘ ਚੌਹਾਨ ਦੀ ਅਗਵਾਈ ‘ਚ ਆਯੋਜਿਤ ਰਬੀ ਸੀਜ਼ਨ ਫਸਲਾਂ ਸਬੰਧੀ ਖੇਤੀਬਾੜੀ ਸੰਮੇਲਨ-2025 ਨੂੰ ਸੰਬੋਧਿਤ ਕਰਦੇ ਹੋਏ ਖੁੱਡੀਆਂ ਨੇ ਕਿਹਾ ਕਿ ਹਾਲ ਹੀ ‘ਚ ਆਏ ਹੜ੍ਹ ਨੇ ਖੇਤੀਬਾੜੀ ਯੋਗ ਜ਼ਮੀਨ ‘ਤੇ ਖੜ੍ਹੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ।

Exit mobile version