BREAKING

Punjab

ਘਰੇਲੂ ਕਲੇਸ਼ ਤੋਂ ਪਰੇਸ਼ਾਨ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ!

ਘਰੇਲੂ ਕਲੇਸ਼ ਤੋਂ ਪਰੇਸ਼ਾਨ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ!

ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਘਰੇਲੂ ਵਿਵਾਦ ਤੋਂ ਪਰੇਸ਼ਾਨ ਇੱਕ 48 ਸਾਲਾ ਵਿਅਕਤੀ ਨੇਥ ਕਥਿਤ ਤੌਰ ‘ਤੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਘਟਨਾ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਮ੍ਰਿਤਕ ਦੀ ਪਛਾਣ ਨਿਊ ਮਾਡਲ ਟਾਊਨ, ਫਗਵਾੜਾ ਨਿਵਾਸੀ ਵਿਸ਼ਾਲ ਸ਼ਰਮਾ (48) ਪੁੱਤਰ ਤਿਲਕ ਰਾਜ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਵਿਸ਼ਾਲ ਸ਼ਰਮਾ ਆਪਣੇ ਘਰ ਦੀ ਉੱਪਰਲੀ ਮੰਜ਼ਿਲ ‘ਤੇ ਗਏ ਸਨ। ਕੁਝ ਸਮੇਂ ਬਾਅਦ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਨੂੰ ਫਾਹੇ ਨਾਲ ਲਟਕਦੇ ਹੋਏ ਦੇਖਿਆ। ਪੁੱਤਰ ਨੇ ਤੁਰੰਤ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਦੀ ਸੂਚਨਾ ਦਿੱਤੀ। ਪਰਿਵਾਰਕ ਮੈਂਬਰਾਂ ਨੇ ਵਿਸ਼ਾਲ ਨੂੰ ਹੇਠਾਂ ਉਤਾਰਿਆ ਅਤੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ।

ਸੂਚਨਾ ਮਿਲਦਿਆਂ ਹੀ ਫਗਵਾੜਾ ਸਿਟੀ ਥਾਣਾ ਮੁਖੀ ਅਮਨਪ੍ਰੀਤ ਕੌਰ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕ ਦੇ ਭਰਾ ਰਾਹੁਲ ਸ਼ਰਮਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਵਿਸ਼ਾਲ ਸ਼ਰਮਾ ਦਾ ਪਿਛਲੇ ਕੁਝ ਸਮੇਂ ਤੋਂ ਆਪਣੀ ਪਤਨੀ ਅੰਜੂ ਸ਼ਰਮਾ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ।

ਦੋਵਾਂ ਵਿਚਕਾਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਅੰਜੂ ਸ਼ਰਮਾ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਮੁਖੀ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਆਤਮ-ਹੱਤਿਆ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds