BREAKING

AmritsarPunjab

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤੋੜਿਆ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਦਾ ਵੱਡਾ ਨੈੱਟਵਰਕ!

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤੋੜਿਆ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਦਾ ਵੱਡਾ ਨੈੱਟਵਰਕ!
ਪੰਜਾਬ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਦੀ ਮੁਹਿੰਮ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਹੈ! ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇੱਕ ਬਹੁਤ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ ਦਬੋਚ ਲਿਆ ਹੈ।

ਫ਼ੜੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ 10 ਕਿੱਲੋਗ੍ਰਾਮ ਹੈਰੋਇਨ, 2 ਏ.ਕੇ. ਰਾਈਫ਼ਲਾਂ (AK Rifles), 4 ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਢਲੀ ਪੁੱਛਗਿੱਛ ਤੋਂ ਖ਼ੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਵਿਦੇਸ਼ਾਂ ‘ਚ ਬੈਠੇ ਤਸਕਰਾਂ ਦੇ ਸੰਪਰਕ ‘ਚ ਸਨ ਅਤੇ ਪੰਜਾਬ ‘ਚ ਵੱਡੇ ਪੱਧਰ ‘ਤੇ ਹਥਿਆਰਾਂ ਤੇ ਨਸ਼ੇ ਦੀ ਖੇਪ ਸਪਲਾਈ ਕਰਨ ਦੀ ਫ਼ਿਰਾਕ ‘ਚ ਸਨ।

ਇਸ ਪੂਰੇ ਮਾਮਲੇ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. (FIR) ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਗਿਰੋਹ ਦੇ ਅਗਲੇ-ਪਿਛਲੇ ਤਾਰ ਖੰਗਾਲ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰਨਾਂ ਚਿਹਰਿਆਂ ਨੂੰ ਵੀ ਜੇਲ੍ਹ ਦੀਆਂ ਸੀਖਾਂ ਪਿੱਛੇ ਧੱਕਿਆ ਜਾ ਸਕੇ। ਪੰਜਾਬ ਪੁਲਿਸ ਨੇ ਸਾਫ਼ ਕਰ ਦਿੱਤਾ ਹੈ ਕਿ ਸੂਬੇ ‘ਚੋਂ ਨਸ਼ੇ ਅਤੇ ਅਪਰਾਧ ਦਾ ਖ਼ਾਤਮਾ ਕਰਨ ਤੱਕ ਇਹ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds