Punjab

ਨਸ਼ੇ ਦੀ ਲੋਰ ‘ਚ ਝੂਮਦਾ ਮਿਲਿਆ ਪੁਲਿਸ ਵਾਲਾ, ਵੀਡੀਓ ਹੋਈ ਵਾਇਰਲ !

ਨਸ਼ੇ ਦੀ ਲੋਰ ‘ਚ ਝੂਮਦਾ ਮਿਲਿਆ ਪੁਲਿਸ ਵਾਲਾ, ਵੀਡੀਓ ਹੋਈ ਵਾਇਰਲ !

ਕਪੂਰਥਲਾ ਦੇ ਅਧੀਨ ਆਉਂਦੇ ਪਿੰਡ ਹਮੀਰਾ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ਵਿੱਚ ਫੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਪੂਰੀ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਮੌਕੇ ਤੋਂ ਇੱਕ ਸਰਿੰਜ (ਇੰਜੈਕਸ਼ਨ) ਵੀ ਬਰਾਮਦ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵਿਭਾਗ ਤੁਰੰਤ ਹਰਕਤ ਵਿੱਚ ਆਇਆ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਲੋਕਾਂ ਦੀ ਮਦਦ ਨਾਲ ਫੜੇ ਗਏ ਇਸ ਪੁਲਿਸ ਮੁਲਾਜ਼ਮ ਦੀ ਪਛਾਣ ਜਤਿੰਦਰਪਾਲ ਵਜੋਂ ਹੋਈ ਹੈ, ਜੋ ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ ਤਾਇਨਾਤ ਹੈ।

ਐਸਐਸਪੀ ਦੇ ਨਿਰਦੇਸ਼ਾਂ ‘ਤੇ ਲਿਆ ਹਿਰਾਸਤ ਵਿੱਚ

ਐਸਪੀ (ਡੀ) ਹਰਿੰਦਰ ਸਿੰਘ ਨੇ ਇਸ ਪੂਰੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਿਵੇਂ ਹੀ ਇਹ ਵਾਇਰਲ ਵੀਡੀਓ ਐਸਐਸਪੀ ਕਪੂਰਥਲਾ ਦੇ ਨੋਟਿਸ ਵਿੱਚ ਆਈ, ਉਹਨਾਂ ਨੇ ਤੁਰੰਤ ਐਕਸ਼ਨ ਲੈਂਦਿਆਂ ਥਾਣਾ ਸੁਭਾਨਪੁਰ ਪੁਲਿਸ ਨੂੰ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਐਸਐਸਪੀ ਦੇ ਹੁਕਮ ਮਿਲਦਿਆਂ ਹੀ ਪੁਲਿਸ ਟੀਮ ਨੇ ਬਿਨਾਂ ਸਮਾਂ ਗੁਆਏ ਜਤਿੰਦਰਪਾਲ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ।

ਮੌਕੇ ਤੋਂ ਮਿਲੀ ਸਰਿੰਜ

ਐਸਪੀ ਹਰਿੰਦਰ ਸਿੰਘ ਨੇ ਅੱਗੇ ਜਾਣਕਾਰੀ ਦਿੱਤੀ ਕਿ ਹਿਰਾਸਤ ਵਿੱਚ ਲਏ ਗਏ ਪੁਲਿਸ ਮੁਲਾਜ਼ਮ ਜਤਿੰਦਰਪਾਲ ਦਾ ਡੋਪ ਟੈਸਟ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਵੀਡੀਓ ਵਿੱਚ ਮੌਕੇ ਤੋਂ ਸਰਿੰਜ ਮਿਲਣ ਦੇ ਜੋ ਦਾਅਵੇ ਕੀਤੇ ਜਾ ਰਹੇ ਹਨ, ਉਸ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਇਹ ਪੂਰੀ ਤਰ੍ਹਾਂ ਜਾਂਚ ਦਾ ਵਿਸ਼ਾ ਹੈ ਕਿ ਸਬੰਧਤ ਵਿਅਕਤੀ ਮੌਕੇ ‘ਤੇ ਨਸ਼ਾ ਕਰ ਰਿਹਾ ਸੀ ਜਾਂ ਫਿਰ ਸਰਿੰਜ ਸਿਰਫ਼ ਉਸ ਦੇ ਕੋਲ ਪਈ ਹੋਈ ਸੀ। ਡੋਪ ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਨਿਯਮਾਂ ਅਨੁਸਾਰ ਅਗਲੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਫਿਲਹਾਲ ਪੁਲਿਸ ਇਸ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਤਫ਼ਤੀਸ਼ ਕਰ ਰਹੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds