BREAKING

Punjab

ਪੰਜਾਬ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ ਦੀ ਚੇਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਆਖਿਰਕਾਰ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ ਹੈ। ਅੱਜ (2 ਜੁਲਾਈ) ਤੋਂ ਅਗਲੇ 6 ਦਿਨਾਂ ਤੱਕ ਪੂਰੇ ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ, ਗੜਗੜਾਹਟ ਅਤੇ ਬਿਜਲੀ ਚਮਕਣ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਯੈਲੋ ਅਲਰਟ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤਾ ਗਿਆ ਹੈ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਬੀਤੇ ਕੱਲ੍ਹ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ਵਿੱਚ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 3.6 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ 41.5 ਡਿਗਰੀ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਦਾ ਤਾਪਮਾਨ 5.8 ਡਿਗਰੀ ਘਟ ਕੇ 29.7 ਡਿਗਰੀ ਦਰਜ ਕੀਤਾ ਗਿਆ ਹੈ। ਮਾਨਸੂਨ ਦੇ ਅਸਰ ਕਾਰਨ ਵੀਰਵਾਰ ਨੂੰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 14 ਜ਼ਿਲ੍ਹਿਆਂ ਲਈ ਤੇਜ਼ ਹਵਾਵਾਂ, ਗੜਗੜਾਹਟ ਅਤੇ ਆਕਾਸ਼ੀ ਬਿਜਲੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਗੜਗੜਾਹਟ, ਆਕਾਸ਼ੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, 1 ਜੁਲਾਈ ਨੂੰ ਮਾਨਸੂਨ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਵੀ ਪਹੁੰਚ ਗਿਆ ਹੈ। ਇਸ ਕਾਰਨ ਸੂਬੇ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਉੱਪਰ ਹਵਾਵਾਂ ਵਿੱਚ ਇੱਕ ਚੱਕਰਵਾਤੀ ਸਿਸਟਮ (ਸਾਈਕਲੋਨਿਕ ਸਰਕੂਲੇਸ਼ਨ) ਬਣਿਆ ਹੋਇਆ ਹੈ। ਉੱਥੇ ਹੀ ਉੱਤਰੀ ਭਾਰਤ ਵੱਲ ਇੱਕ ਨਵਾਂ ਪੱਛਮੀ ਵਿਗਾੜ (ਵੈਸਟਰਨ ਡਿਸਟਰਬੈਂਸ) ਵੀ ਸਰਗਰਮ ਹੋ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਮਾਨਸੂਨ ਦੀ ਟਰਫ਼ ਲਾਈਨ ਵੀ ਬਣੀ ਹੋਈ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds