ਪੰਜਾਬ ਵਿੱਚ ਆਈ.ਐਸ.ਆਈ. (ISI) ਸਮਰਥਿਤ ਤਸਕਰੀ ਮਾਡਿਊਲ ਬੇਨਕਾਬ

ਪੰਜਾਬ ਵਿੱਚ ਆਈ.ਐਸ.ਆਈ. (ISI) ਸਮਰਥਿਤ ਤਸਕਰੀ ਮਾਡਿਊਲ ਬੇਨਕਾਬ

ਪੰਜਾਬ ਪੁਲਿਸ ਨੂੰ ਅੱਤਵਾਦ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਮਿਲੀ ਹੈ। ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਨਾਜਾਇਜ਼ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਭੰਡਾਫੋੜ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿੱਚੋਂ 6 ਹੈਂਡ ਗ੍ਰਨੇਡ ਅਤੇ 12 ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜਿਸ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. (ISI) ਅਤੇ ਵਿਦੇਸ਼ ਵਿੱਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ ਯਾਨੀ ਬੀ.ਕੇ.ਆਈ. (BKI) ਦੇ ਓਪਰੇਟਿਵਾਂ ਦੀ ਹਮਾਇਤ ਹਾਸਲ ਸੀ।

ਜਾਂਚ ਮੁਤਾਬਕ, ਮੁਲਜ਼ਮਾਂ ਨੂੰ ਇਹ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਅਤੇ ਜਨਤਕ ਸ਼ਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ ਮੁਹੱਈਆ ਕਰਵਾਈ ਗਈ ਸੀ। ਇਸ ਪੂਰੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਪੁਲਿਸ ਸੀ.ਪੀ. (CP) ਗੁਰਪ੍ਰੀਤ ਸਿੰਘ ਭੁੱਲਰ ਮੁਕੰਮਲ ਜਾਣਕਾਰੀ ਕੁਝ ਹੀ ਸਮੇਂ ਵਿੱਚ ਸਾਂਝੀ ਕਰ ਸਕਦੇ ਹਨ।

ਆਰਮਜ਼ ਐਕਟ ਅਤੇ ਬੀ.ਐਨ.ਐਸ. ਤਹਿਤ ਐਫ.ਆਈ.ਆਰ. ਦਰਜ
ਇਸ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਥਾਣੇ ਵਿੱਚ ਹਥਿਆਰ ਐਕਟ (ਆਰਮਜ਼ ਐਕਟ), ਵਿਸਫੋਟਕ ਪਦਾਰਥ ਐਕਟ ਅਤੇ ਭਾਰਤੀ ਨਿਆਏ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਪੂਰੇ ਨੈੱਟਵਰਕ ਦੀ ਜਾਂਚ ਵਿੱਚ ਜੁਟੀ ਪੰਜਾਬ ਪੁਲਿਸ
ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਲੋਕ ਕੌਣ ਹਨ, ਹਥਿਆਰਾਂ ਦੀ ਸਪਲਾਈ ਕਿੱਥੋਂ ਹੋਈ ਸੀ ਅਤੇ ਇਹਨਾਂ ਨੂੰ ਅੱਗੇ ਕਿਸ ਤੱਕ ਪਹੁੰਚਾਇਆ ਜਾਣਾ ਸੀ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਰੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲੇ ਜਾ ਰਹੇ ਹਨ।

Exit mobile version