BREAKING

MohaliPunjab

ਬੀਤੀ ਰਾਤ ਮੁਹਾਲੀ ‘ਚ ਵੱਡੀ ਵਾਰਦਾਤ !

ਬੀਤੀ ਰਾਤ ਮੁਹਾਲੀ ‘ਚ ਵੱਡੀ ਵਾਰਦਾਤ !

ਮੋਹਾਲੀ ਦੇ ਫ਼ੇਜ਼-1 ਥਾਣਾ ਖੇਤਰ ਦੇ ਅਧੀਨ ਪੈਂਦੇ ਮੋਹਾਲੀ ਪਿੰਡ ਵਿੱਚ ਐਤਵਾਰ ਦੇਰ ਰਾਤ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਕ ਨੌਜਵਾਨ ਅਤੇ ਲੜਕੀ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਰਾਤ ਕਰੀਬ ਸਾਢੇ 10 ਵਜੇ ਵਾਪਰੀ ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸ਼ੁਰੂਆਤੀ ਜਾਣਕਾਰੀ ਵਿੱਚ ਦੋਵਾਂ ਉੱਤੇ ਗੋਲੀਆਂ ਚਲਾਏ ਜਾਣ ਦੀ ਸੂਚਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਭਾਰੀ ਸਨਸਨੀ ਫੈਲ ਗਈ ਹੈ।

ਘਟਨਾ ਸਥਾਨ ਤੋਂ ਮਿਲੇ ਖ਼ਾਲੀ ਖੋਲ
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ਉੱਤੇ ਪਹੁੰਚ ਗਏ। ਪੁਲਿਸ ਨੇ ਮੌਕੇ ਉੱਤੇ ਮੁੱਢਲੀ ਜਾਂਚ ਸ਼ੁਰੂ ਕਰਦਿਆਂ ਘਟਨਾ ਸਥਾਨ ਤੋਂ ਗੋਲੀਆਂ ਦੇ ਖ਼ਾਲੀ ਖੋਲ ਵੀ ਬਰਾਮਦ ਕੀਤੇ ਹਨ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਹਮਲੇ ਦੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਗੋਲੀ ਚਲਾਉਣ ਵਾਲੇ ਹਮਲਾਵਰ ਕੌਣ ਸਨ।

ਸਿਵਲ ਹਸਪਤਾਲ ਵਿੱਚ ਇਲਾਜ ਜਾਰੀ
ਇਸ ਘਟਨਾ ਵਿੱਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਨੌਜਵਾਨ ਅਤੇ ਲੜਕੀ ਨੂੰ ਤੁਰੰਤ ਇਲਾਜ ਲਈ ਫ਼ੇਜ਼-6 ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਡਾਕਟਰਾਂ ਮੁابਕ ਜ਼ਖ਼ਮੀ ਲੜਕੀ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ। ਪੁਲਿਸ ਵੱਲੋਂ ਪਛਾਣ ਕਰਦਿਆਂ ਦੱਸਿਆ ਗਿਆ ਕਿ ਜ਼ਖ਼ਮੀ ਨੌਜਵਾਨ ਦੀ ਉਮਰ 18 ਸਾਲ ਹੈ ਜਿਸਦਾ ਨਾਂ ਸਲਮਾਨ ਹੈ, ਜਦਕਿ ਲੜਕੀ ਦੀ ਪਛਾਣ ਸੁਮਨ ਵਜੋਂ ਹੋਈ ਹੈ।

ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਜਾਰੀ
ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਇਸ ਵਾਰਦਾਤ ਨਾਲ ਜੁੜੇ ਹਰ ਪਹਿਲੂ ਉੱਤੇ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds