BREAKING

AmritsarBathindaChandigarhFatehgarh SahibGurdaspurHoshiarpurJalandharLudhianaMogaPathankotPatiala

ਭਲਕੇ ਪੰਜਾਬ ‘ਚ ਕੀ ਕੀ ਰਹੇਗਾ ਬੰਦ ?

ਭਲਕੇ ਪੰਜਾਬ ‘ਚ ਕੀ ਕੀ ਰਹੇਗਾ ਬੰਦ ?

ਪੰਜਾਬ ਵਿਚ 3 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮ ਅਤੇ 4 ਲੱਖ ਤੋਂ ਵੱਧ ਪੈਨਸ਼ਨਰ ਆਪਣੀਆਂ ਵੱਖ-ਵੱਖ ਲੰਬਿਤ ਮੰਗਾਂ ਨੂੰ ਲੈ ਕੇ ਭਲਕੇ ਯਾਨੀ 27 ਅਗਸਤ ਨੂੰ ਪੂਰੇ ਸੂਬੇ ਵਿੱਚ ਇੱਕ ਦਿਨ ਦੀ ਹੜਤਾਲ ਕਰਨ ਜਾ ਰਹੇ ਹਨ। ‘ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ.’ ਦੀ ਅਗਵਾਈ ਹੇਠ ਕੀਤੀ ਜਾ ਰਹੀ ਇਸ ਹੜਤਾਲ ਕਾਰਨ ਪੰਜਾਬ ਸਿਵਲ ਸਕੱਤਰੇਤ ਤੋਂ ਲੈ ਕੇ ਸਕੂਲਾਂ, ਪਟਵਾਰਖਾਨਿਆਂ, ਹਸਪਤਾਲਾਂ ਦੀਆਂ ਓ.ਪੀ.ਡੀ. (OPD) ਸੇਵਾਵਾਂ ਅਤੇ ਜਨਤਕ ਆਵਾਜਾਈ ਤੱਕ ਸਰਕਾਰੀ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਜਾਣਗੀਆਂ।

ਜਥੇਬੰਦੀ ਦੇ ਮੁਖੀ ਸੁਖਚੈਨ ਸਿੰਘ ਖਹਿਰਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਦਮ ‘ਪੰਜਾਬ ਬੰਦ’ ਦਾ ਸੱਦਾ ਨਹੀਂ, ਸਗੋਂ ਸਰਕਾਰੀ ਮੁਲਾਜ਼ਮਾਂ ਦੀ ਇੱਕ ਵੱਡੀ ਹੜਤਾਲ ਹੈ। ਇਸ ਦੌਰਾਨ ਸੜਕਾਂ ਜਾਮ ਨਹੀਂ ਕੀਤੀਆਂ ਜਾਣਗੀਆਂ ਅਤੇ ਨਾ ਹੀ ਨਿੱਜੀ ਅਦਾਰਿਆਂ, ਦੁਕਾਨਾਂ ਜਾਂ ਆਮ ਲੋਕਾਂ ਦੀ ਆਵਾਜਾਈ ‘ਤੇ ਕੋਈ ਪਾਬੰਦੀ ਲਗਾਈ ਜਾਵੇਗੀ, ਤਾਂ ਜੋ ਲੋਕਾਂ ਨੂੰ ਘੱਟ ਤੋਂ ਘੱਟ ਪ੍ਰੇਸ਼ਾਨੀ ਹੋਵੇ।

ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ 27 ਅਗਸਤ ਨੂੰ ਕਿਸੇ ਵੀ ਤਰ੍ਹਾਂ ਦੀ ਸੜਕ ਜਾਮ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਆਮ ਲੋਕਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਪਾਈ ਜਾਵੇਗੀ। ਬਾਜ਼ਾਰ, ਦੁਕਾਨਾਂ ਅਤੇ ਸਾਰੇ ਨਿੱਜੀ ਅਦਾਰੇ ਆਮ ਵਾਂਗ ਚੱਲਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ‘ਤੇ ਜਾਣਗੇ ਅਤੇ ਕੰਮਕਾਜ ਤੋਂ ਗੁਰੇਜ਼ ਕਰਨਗੇ।

ਉਨ੍ਹਾਂ ਨੇ ਦੱਸਿਆ ਕਿ ਯੂਨੀਅਨ ਨੇ ਚੋਣ ਕਮਿਸ਼ਨ ਨੂੰ ਰਸਮੀ ਤੌਰ ‘ਤੇ ਸੂਚਿਤ ਕਰ ਦਿੱਤਾ ਹੈ ਕਿ 27 ਅਗਸਤ ਨੂੰ SIR ਡਿਊਟੀ ‘ਤੇ ਤਾਇਨਾਤ ਕਰਮਚਾਰੀ ਵੀ ਸਮੂਹਿਕ ਛੁੱਟੀ ‘ਤੇ ਹੋਣਗੇ ਅਤੇ ਉਨ੍ਹਾਂ ਨੂੰ ਕੰਮ ਕਰਨ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਸਲਾਹ ਦਿੱਤੀ ਕਿ ਉਹ 27 ਅਗਸਤ ਜਾਂ ਇਸ ਤੋਂ ਇੱਕ ਦਿਨ ਪਹਿਲਾਂ ਖਜ਼ਾਨਾ ਦਫ਼ਤਰ ਨੂੰ ਕੋਈ ਵੀ ਬਿੱਲ ਨਾ ਭੇਜਣ, ਕਿਉਂਕਿ ਖਜ਼ਾਨਾ ਕਰਮਚਾਰੀ ਵੀ ਹੜਤਾਲ ਵਿੱਚ ਸ਼ਾਮਲ ਹੋਣਗੇ।

ਖਹਿਰਾ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਜਨਤਾ ਲਈ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਕਾਰਨ ਨਹੀਂ ਬਣਨਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 27 ਅਗਸਤ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿਚ ਨਾ ਜਾਣ, ਕਿਉਂਕਿ ਉਸ ਦਿਨ ਦਫ਼ਤਰਾਂ ਵਿੱਚ ਕੋਈ ਵੀ ਕਰਮਚਾਰੀ ਮੌਜੂਦ ਨਹੀਂ ਹੋਵੇਗਾ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੁੱਖ ਸਲਾਹਕਾਰ ਸੁਨੀਲ ਕੁਮਾਰ ਦਾ ਕਹਿਣਾ ਹੈ ਕਿ ਹੜਤਾਲ ਵਾਲੇ ਦਿਨ ਸਰਕਾਰੀ ਦਫ਼ਤਰਾਂ ਵਿੱਚ ਕੰਮ-ਕਾਜ ਠੱਪ ਰਹੇਗਾ ਅਤੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਟਕਾ ਰਹੀ ਹੈ; ਇਸੇ ਕਾਰਨ ਸਾਰੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਇੱਕ ਦਿਨ ਦੀ ਵਿਸ਼ਾਲ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds