ਮੋਹਾਲੀ ‘ਚ ਚੱਲੀਆਂ ਗੋਲੀਆਂ! ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਵੱਡਾ ਐਕਸ਼ਨ!

ਮੋਹਾਲੀ ‘ਚ ਚੱਲੀਆਂ ਗੋਲੀਆਂ! ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਵੱਡਾ ਐਕਸ਼ਨ!

ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਨਾਲ ਮੁੱਠਭੇੜ ਹੋ ਗਈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋ ਨਸ਼ਾ ਤਸਕਰ ਜ਼ਖ਼ਮੀ ਹੋ ਗਏ। ਨਸ਼ਾ ਤਸਕਰਾਂ ਨੇ ਸ਼ਨੀਵਾਰ ਨੂੰ ਪੁਲਿਸ ਟੀਮ ‘ਤੇ ਫਾਇਰਿੰਗ ਕਰ ਦਿੱਤੀ ਸੀ, ਜਿਸ ਵਿੱਚ ਦੋ ਕਾਂਸਟੇਬਲ ਜ਼ਖ਼ਮੀ ਹੋਏ ਸਨ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਇੰਡਸਟਰੀਅਲ ਏਰੀਆ ਵਿੱਚ ਛੁਪੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਜਿੱਥੇ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋ ਗਿਆ।ਜ਼ਖ਼ਮੀ ਮੁਲਜ਼ਮਾਂ ਨੂੰ ਇਲਾਜ ਲਈ ਮੋਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਸ.ਐਸ.ਪੀ. ਸੰਦੀਪ ਹੰਸ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੋ ਮੁਲਜ਼ਮਾਂ ਨੇ ਅਦਾਲਤ ਵਿੱਚ ਕੀਤਾ ਸਰੈਂਡਰ
ਸਨੇਟਾ ਇਲਾਕੇ ਵਿੱਚ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਟੀਮ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੇ ਅਦਾਲਤ ਵਿੱਚ ਸਰੈਂਡਰ ਕਰ ਦਿੱਤਾ ਹੈ। ਸਰੈਂਡਰ ਕਰਨ ਵਾਲੇ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅੱਜ ਦੁਪਹਿਰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਣ ਦੀ ਤਿਆਰੀ ਕਰ ਰਹੀ ਹੈ।

ਗ੍ਰਿਫ਼ਤਾਰੀ ਲਈ ਵੱਡੇ ਪੱਧਰ ‘ਤੇ ਚਲਾਇਆ ਸੀ ਅਭਿਆਨ
ਜ਼ਿਕਰਯੋਗ ਹੈ ਕਿ ਡਰੱਗ ਤਸਕਰਾਂ ਨੂੰ ਫੜਨ ਗਈ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ‘ਤੇ ਸਨੇਟਾ ਵਿੱਚ ਹਮਲਾ ਹੋਇਆ ਸੀ, ਜਿਸ ਵਿੱਚ ਕਾਂਸਟੇਬਲ ਪਰਮਜੀਤ ਸਿੰਘ ਅਤੇ ਜਗਜੀਤ ਸਿੰਘ ਜ਼ਖ਼ਮੀ ਹੋ ਗਏ ਸਨ। ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ‘ਤੇ ਅਭਿਆਨ ਚਲਾਇਆ ਸੀ। ਹੁਣ ਸਰੈਂਡਰ ਤੋਂ ਬਾਅਦ ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਹਮਲੇ ਦੀ ਸਾਜ਼ਿਸ਼, ਇਸ ਵਿੱਚ ਸ਼ਾਮਲ ਹੋਰ ਲੋਕਾਂ ਅਤੇ ਪੂਰੇ ਨੈੱਟਵਰਕ ਬਾਰੇ ਪੁੱਛਗਿੱਛ ਕਰੇਗੀ।

ਪੁਲਿਸ ਦੀ ਗੱਡੀ ਦੇਖ ਕੇ ਕੀਤੀ ਫਾਇਰਿੰਗ
ਮੁਲਜ਼ਮ ਅੱਜ ਆਈ.ਟੀ. ਸਿਟੀ ਇਲਾਕੇ ਵਿੱਚ ਬਾਈਕ ‘ਤੇ ਘੁੰਮ ਰਹੇ ਸਨ। ਇਸੇ ਦੌਰਾਨ ਲਖਵਿੰਦਰ, ਜਸਕਰਨ ਅਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਨੇ ਪੁਲਿਸ ਦੀ ਗੱਡੀ ਦੇਖ ਕੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਮੁਲਜ਼ਮਾਂ ਨੂੰ ਪਛਾਣ ਲਿਆ ਅਤੇ ਤੁਰੰਤ ਜਵਾਬੀ ਕਾਰਵਾਈ ਕੀਤੀ।

ਦੋਵਾਂ ਮੁਲਜ਼ਮਾਂ ਦੇ ਲੱਤਾਂ ‘ਚ ਲੱਗੀ ਗੋਲੀ
ਪੁਲਿਸ ਦੀ ਕਾਰਵਾਈ ਦੌਰਾਨ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਪੁਲਿਸ ਟੀਮ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਰਵਾਨਾ ਹੋਈ। ਉੱਥੇ ਹੀ, ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ।

Exit mobile version