Punjab

ASI ਵੱਲੋਂ ਕੀਤੀ ਗਈ ਖੁਦਕੁਸ਼ੀ !

ਪੰਜਾਬ ਦੇ ਤਰਨਤਾਰਨ ਵਿੱਚ ਪੁਲਿਸ ਚੌਕੀ ਦੇ ਇੰਚਾਰਜ ASI ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਕਰੀਬ ਚਾਰ ਮਹੀਨਿਆਂ ਤੋਂ ਕੈਰੋ ਪੁਲਿਸ ਚੌਕੀ ਵਿੱਚ ਇੰਚਾਰਜ ਵਜੋਂ ਤਾਇਨਾਤ ਸਨ।ਵੀਰਵਾਰ ਰਾਤ ਨਾਕਾਬੰਦੀ ਦੀ ਡਿਊਟੀ ਪੂਰੀ ਕਰਨ ਤੋਂ ਬਾਅਦ ASI ਨੇ ਆਪਣੇ ਸਰਕਾਰੀ ਕਵਾਰਟਰ ਵਿੱਚ ਹੀ ਖੁਦਕੁਸ਼ੀ ਕਰ ਲਈ। ਸੂਤਰਾਂ ਅਨੁਸਾਰ, ਉਹ ਸਟਾਫ਼ ਦੀ ਕਮੀ ਅਤੇ ਤਬਾਦਲਾ ਨਾ ਹੋਣ ਕਾਰਨ ਪਰੇਸ਼ਾਨ ਚੱਲ ਰਹੇ ਸਨ।ਘਟਨਾ ਦੀ ਸੂਚਨਾ ਮਿਲਦੇ ਹੀ DSP ਰਵਿਸ਼ੇਰ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ । ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪੱਖ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਸਪੱਸ਼ਟ ਪਤਾ ਨਹੀਂ ਲੱਗ ਸਕਿਆ। ਹਾਲਾਂਕਿ, ਸੂਤਰਾਂ ਦਾ ਦਾਅਵਾ ਹੈ ਕਿ ਸਟਾਫ਼ ਦੀ ਕਮੀ ਅਤੇ ਵੱਧਦੇ ਕੰਮ ਦੇ ਬੋਝ ਕਾਰਨ ASI ਅਮਰਜੀਤ ਸਿੰਘ ਕਈ ਵਾਰ ਆਪਣੇ ਤਬਾਦਲੇ ਦੀ ਮੰਗ ਉੱਚ ਅਧਿਕਾਰੀਆਂ ਕੋਲ ਕਰ ਚੁੱਕੇ ਸਨ। ਪੁਲਿਸ ਵੱਲੋਂ ਇਨ੍ਹਾਂ ਦਾਵਿਆਂ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੱਟੀ ਅਦਾਲਤ ਕੰਪਲੈਕਸ ਵਿੱਚ ਸੁਰੱਖਿਆ ਡਿਊਟੀ ‘ਤੇ ਤਾਇਨਾਤ ਇੱਕ ਹੋਰ ASI ਗੁਰਮੀਤ ਸਿੰਘ ਨੇ ਵੀ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ, ਜਿਨ੍ਹਾਂ ਦੀ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਨੇ ਪੁਲਿਸ ਮਹਿਕਮੇ ਵਿੱਚ ਚਿੰਤਾ ਵਧਾ ਦਿੱਤੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds