BREAKING

JalandharPunjab

ਜਲੰਧਰ ਵਿੱਚ ਪਲਾਟ ਵਿੱਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ

ਜਲੰਧਰ ਵਿੱਚ ਪਲਾਟ ਵਿੱਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ !

ਜਲੰਧਰ ਦੇ ਨਿਊ ਰਤਨ ਨਗਰ ਵਿੱਚ ਖਾਲੀ ਪਲਾਟ ਵਿੱਚੋਂ ਇੱਕ ਲਾਸ਼ ਮਿਲੀ ਹੈ। ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੱਟਣ ਦੇ ਨਿਸ਼ਾਨ ਹਨ। ਇਸ ਨਾਲ ਲੋਕਾਂ ਨੇ ਕਤਲ ਦਾ ਖ਼ਦਸ਼ਾ ਜ਼ਹਾਰ ਕੀਤਾ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਨੌਜਵਾਨ ਬਿਮਾਰ ਚੱਲ ਰਿਹਾ ਸੀ, ਜਿਸ ਕਾਰਨ ਉਸ ਨੂੰ 3 ਦਿਨ ਪਹਿਲਾਂ ਹੀ ਹਸਪਤਾਲ ਤੋਂ ਛੁੱਟੀ ਮਿਲੀ ਸੀ। ਮ੍ਰਿਤਕ ਦੀ ਪਛਾਣ 26 ਸਾਲਾ ਨੌਜਵਾਨ ਸੰਦੀਪ ਕੁਮਾਰ ਵਜੋਂ ਹੋਈ ਹੈ। ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।ਸਥਾਨਕ ਲੋਕਾਂ ਅਨੁਸਾਰ, ਸੰਦੀਪ ਸ਼ਰਾਬ ਪੀਣ ਦਾ ਆਦੀ ਸੀ। ਕੁਝ ਲੋਕਾਂ ਨੇ ਇਹ ਵੀ ਦੱਸਿਆ ਕਿ ਸੰਦੀਪ ਦਾ ਕਿਸੇ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ।

SHO ਬੋਲੇ- ਮੱਥੇ ‘ਤੇ ਸੱਟ, ਇਹ ਕਿੱਦਾਂ ਲੱਗੀ ਜਾਂਚ ਕਰ ਰਹੇ ਹਾਂ
ਥਾਣਾ ਬਸਤੀ ਬਾਵਾ ਖੇਲ ਦੇ ਥਾਣਾ ਮੁਖੀ ਜੈ ਇੰਦਰ ਸਿੰਘ ਨੇ ਦੱਸਿਆ ਕਿ ਝਗੜੇ ਦੇ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਮੱਥੇ ‘ਤੇ ਮਿਲੇ ਸੱਟ ਦੇ ਨਿਸ਼ਾਨ ਬਾਰੇ ਕਿਹਾ ਕਿ ਹੋ ਸਕਦਾ ਹੈ ਕਿ ਪੱਥਰ ‘ਤੇ ਡਿੱਗਣ ਕਾਰਨ ਇਹ ਸੱਟਾਂ ਲੱਗੀਆਂ ਹੋਣ।ਹਾਲਾਂਕਿ, ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦਾ ਅਸਲ ਕਾਰਨ ਅਤੇ ਕਤਲ ਦੇ ਖ਼ਦਸ਼ੇ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ। ਪੁਲਿਸ ਨੇ ਮ੍ਰਿਤਕ ਦੀ ਮਾਂ ਨਾਲ ਵੀ ਗੱਲ ਕੀਤੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds