BREAKING

Punjab

DEPUTY COMMISSIONER ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਉਲੀਕੇ ਸਮਾਗਮਾਂ ਦੀ ਲੜੀ ਵਿੱਚ SAS ਨਗਰ ਵਿਖੇ 21 ਨਵੰਬਰ ਨੂੰ ਪੁੱਜਣ ਵਾਲੇ ਨਗਰ ਕੀਰਤਨ ਦੇ ਸਬੰਧੀ ਅਗੇਤੇ ਪ੍ਰਬੰਧਾਂ ਬਾਰੇ, ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ 20 ਨਵੰਬਰ ਨੂੰ ਚੱਲ ਕੇ 21 ਨਵੰਬਰ ਨੂੰ ਮੋਹਾਲੀ ਵਿਖੇ ਰਾਤਰੀ ਪੜਾਅ ਲਈ ਪੁੱਜ ਰਹੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਇਸ ਦੇ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਸਵਾਗਤ ਅਤੇ ਰਾਤਰੀ ਪੜਾਅ ਲਈ ਚੱਲ ਰਹੀਆਂ ਤਿਆਰੀਆਂ ਸਬੰਧੀ ਸੌਪੀਆਂ ਗਈਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ, ਤਾਂ ਜੋ ਇੰਨ੍ਹਾਂ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਸਬੰਧੀ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ 20.11.2025 ਤੋਂ 22.11.2025 ਤੱਕ ਚਾਰ ਯਾਤਰਾਵਾਂ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੀਆਂ, ਮੁਤਾਬਿਕ ਮਾਲਵਾ-2 ਰੂਟ ਤਹਿਤ ਇੱਕ ਯਾਤਰਾ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ, ਜ਼ਿਲ੍ਹਾ ਪਟਿਆਲਾ ਤੋਂ ਹੁੰਦੇ ਹੋਏ ਰਾਜਪੁਰਾ ਤੋਂ ਬਨੂੰੜ ਤੋਂ ਮੋਹਾਲੀ ਤੋਂ ਕੁਰਾਲੀ ਤੋਂ ਰੂਪਨਗਰ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਪੰਹੁਚੇਗੀ। ਇਸ ਯਾਤਰਾ ਦਾ ਮਿਤੀ 21-11-2025 ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਠਹਿਰਾਓ ਹੋਵੇਗਾ। ਇਹ ਯਾਤਰਾ 21 ਨਵੰਬਰ ਨੂੰ  ਗੁਰਦੁਆਰਾ ਅਕਾਲ ਗੜ੍ਹ ਬਨੂੜ ਵਿਖੇ ਪੁੱਜੇਗੀ ਅਤੇ ਸ਼ਾਮ ਨੂੰ ਇਹ ਯਾਤਰਾ ਮੁਹਾਲੀ ਵਿਖੇ ਪੁੱਜੇਗੀ ਅਤੇ ਰਾਤ ਦਾ ਠਹਿਰਾਅ ਗੁਰਦੁਆਰਾ  ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵੀ ਵਿਖੇ ਹੋਵੇਗਾ ਅਤੇ ਫਿਰ ਇਹ ਯਾਤਰਾ ਗੁਰਦੁਆਰਾ ਕਰਤਾਰਸਰ ਸਾਹਿਬ, ਪਡਿਆਲਾ, ਕੁਰਾਲੀ ਵਿਖੇ ਪਹੁੰਚੇਗੀ।ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਸੰਗਤਾਂ ਦੀ ਸਹੂਲਤ ਨੂੰ ਪ੍ਰਮੁੱਖਤਾਂ ਦਿੱਤੀ ਜਾਵੇ। ਉਨ੍ਹਾਂ ਨੇ ਸਮਾਰੋਹ ਦੌਰਾਨ ਯਾਤਰਾ ਦੇ ਰੁਕਣ ਵਾਲੀਆਂ ਥਾਵਾਂ ਤੇ ਭੀੜ ਕੰਟਰੋਲ ਕਰਨ, ਬੈਰੀਕੈਡਿੰਗ, ਸਾਈਨੇਜ ਅਤੇ ਵਲੰਟੀਅਰਾਂ ਦੀ ਤਾਇਨਾਤੀ, ਰੂਟ ਮੈਪ ਅਨੁਸਾਰ ਸੜਕਾਂ ਦੀ ਸਾਫ ਸਫਾਈ, ਤੁਰੰਤ ਮੁਰੰਮਤ ਅਤੇ ਰੱਖ ਰਖਾਅ, ਯਾਤਰਾ ਰੂਟਾਂ ਦਾ ਨਿਰੀਖਣ ਅਤੇ ਕਲੀਅਰੈਂਸ, ਨਿਸ਼ਾਨਦੇਹੀ, ਪਾਣੀ ਦਾ ਛਿੜਕਾਅ, ਸਟਰੀਟ ਲਾਇਟਾਂ, ਦਰੱਖਤਾਂ ਦੀ ਛੰਗਾਈ, ਸੰਗਤਾਂ ਲਈ ਲੰਗਰ ਦੇ ਪ੍ਰਬੰਧ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਵਾਸ਼ਰੂਮ ਦੀ ਸਹੂਲਤ, ਮੱਛਰਾਂ ਤੋਂ ਬਚਾਅ ਲਈ ਫੋਗਿੰਗ, ਸ਼ਰਧਾਲੂਆਂ ਦੇ ਠਹਿਰਨ ਲਈ ਉਚਿੱਤ ਪ੍ਰਬੰਧ ਕਰਨ, ਸੀਵਰੇਜ ਦੀ ਚੈਕਿੰਗ, ਸਿਵਲ ਤੇ ਪੁਲਿਸ ਕੰਟਰੋਲ ਰੂਮ ਸਥਾਪਿਤ ਕਰਨ, ਟ੍ਰੈਫ਼ਿਕ ਪ੍ਰਬੰਧ, ਪਾਰਕਿੰਗ ਦੀ ਸੁਵਿਧਾ, ਸਫਾਈ-ਸੈਨੀਟੇਸ਼ਨ, ਬਿਜਲੀ ਤੇ ਰੌਸ਼ਨੀ ਦੇ ਪੱਕੇ ਪ੍ਰਬੰਧ ਕਰਨ, ਐਂਬੂਲੈਂਸਾਂ ਦੀ ਤਾਇਨਾਤੀ, ਫੂਡ ਸੇਫਟੀ ਟੀਮ, ਫਸਟ-ਏਡਪੋਸਟਾਂ, ਫਾਇਰ ਬ੍ਰਿਗੇਡ, ਆਦਿ ਅਹਿਮ ਪ੍ਰਬੰਧ ਵੀ ਯਕੀਨੀ ਬਣਾਉਣ ਦੀ ਹਦਾਇਤ ਜਾਰੀ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਅਮਨ-ਕਾਨੂੰਨ ਬਹਾਲ ਰੱਖਣ ਲਈ ਪੁਲਿਸ ਫੋਰਸ, ਡਿਊਟੀ ਮੈਜਿਸਟਰੇਟ ਅਤੇ ਵੱਖ-ਵੱਖ ਸੈਕਟਰ ਅਧਿਕਾਰੀ ਤਾਇਨਾਤ ਕੀਤੇ ਜਾਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ,  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, SDM,ਮੋਹਾਲੀ, ਦਮਨਦੀਪ ਕੌਰ, SDM,,ਖਰੜ ਦਿਵਿਆ ਪੀ, SDM,, ਡੇਰਾਬਸੀ ਅਮਿਤ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds