Create your Account
ਮਾਨ ਸਰਕਾਰ ਨੇ ਕੀਤੀ ਆਪਣੇ ਐਮਐਲਏ ਉੱਤੇ ਸਖ਼ਤ ਕਾਰਵਾਈ

ਚੰਡੀਗੜ੍ਹ: ਭਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਨੇ ਸਖ਼ਤ ਸੁਨੇਹਾ ਦਿੰਦੇ ਹੋਏ ਪੰਜਾਬ ਵਿਜੀਲੈਂਸ ਦੀ ਤਰਫੋਂ 'ਆਪ' ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ 'ਤੇ ਰੇਡ ਹੋਣ ਦੀ ਖ਼ਬਰ ਹੈ। ਸਰਕਾਰੀ ਸੂਤਰਾਂ ਮੁਤਾਬਿਕ ਰਮਨ ਅਰੋੜਾ ਨਗਰ ਨਿਗਮ ਜਲੰਧਰ ਦੇ ਅਫ਼ਸਰਾਂ ਦੇ ਜ਼ਰੀਏ ਭੋਲੇ ਭਾਲੇ ਲੋਕਾਂ ਨੂੰ ਝੂਠੇ ਨੋਟਿਸ ਭਿਜਵਾ ਰਿਹਾ ਸੀ ਅਤੇ ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰਫ਼ਾ ਦਫ਼ਾ ਕਰਵਾ ਦਿੱਤਾ ਜਾਂਦਾ ਸੀ। ਜਿਸ ਦੇ ਸਬੰਧ ਵਿੱਚ ਕਈ ਸਿਕਾਇਤਾਂ ਮੁੱਖ ਮੰਤਰੀ ਭਗਵੰਤ ਮਾਨ ਤੱਕ ਪੁੱਜੀਆਂ ਸਨ, ਜਿਸ ਦੇ ਬਾਅਦ ਕਾਰਵਾਈ ਕਰਦਿਆਂ ਹੋਇਆ ਵਿਜੀਲੈਂਸ ਨੇ ਅੱਜ ਰਮਨ ਅਰੋੜਾ ਦੇ ਟਿਕਾਣਿਆਂ 'ਤੇ ਰੇਡ ਕੀਤੀ ਜਾ ਰਹੀ ਹੈ।
Leave a Reply
Your email address will not be published. Required fields are marked *